ਪਾਵਸ
ਰੁੱਤ
ਰੁਤਿ ਬਰਸੁ ਸੁਹੇਲੀ ਸਾਵਣ ਭਾਦਵੇ
ਰਾਮਕਲੀ ਮਹਲਾ ੫ ਸਲੋਕ ।। (ਪੰਨਾ ੯੨੮)
ਸਰਧਾ ਲਾਗਿ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ।।
ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ।।੧।।
ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ।।
ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ।।੨।।
ਛੰਤ ।। ਰੁਤਿ ਬਰਸੁ ਸਹੇਲੀਆ ਸਾਵਣ ਭਾਦਵੇ ਆਨੰਦ ਜੀਉ ।।
ਘਣ ਉਨਵਿ ਵੁਠੇ ਜਲ ਥਲ ਪੂਰਿਆ ਮਰਕੰਦ ਜੀਉ ।।
ਪ੍ਰਭ ਪੂਰਿ ਰਹਿਆ ਸਰਬ ਠਾਈ ਹਰਿਨਾਮ ਨਵਨਿਧਿ ਗ੍ਰਿਹਿ ਭਰੇ ।।
ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ।।
ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ।।
ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ
।।੪।।
ਵਾਰ ਮਲਾਰ ਕੀ ।। ਸਲੋਕ ਮ: ੧ (ਪੰਨਾ ੧੨੭੯)
ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ।।
ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ।।੧।।
ਮ: ੧ ।। ਨਾਨਕ ਸਾਵਣਿ ਜੇ ਵਸੈ ਚਹੁ ਵੇਛੋਡ਼ਾ ਹੋਇ ।।
ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ।।੨।।
ਮਲਾਰ ਵਾਰ ਸਲੋਕ ਮ: ੩ (ਪੰਨਾ ੧੨੮੫)
ਸਾਵਣਿ ਸਰਸੀ ਕਾਮਣੀ ਗੁਰ ਸਬਦੀ ਵੀਚਾਰਿ ।।
ਨਾਨਕ ਸਦਾ ਸੁਹਾਗਣੀ ਗੁਰ ਕੇ ਹੇਤਿ ਪਿਆਰਿ ।।੧।।
ਮ: ੩ ।। ਸਾਵਣਿ ਦਝੈ ਗੁਣ ਬਾਹਰੀ ਜਿਸੁ ਦੂਜੈ ਭਾਇ ਪਿਆਰੁ ।।
ਨਾਨਕ ਪਿਰ ਕੀ ਸਾਰ ਨ ਜਾਣਈ ਸਭੁ ਸੀਗਾਰੁ ਖੁਆਰੁ ।।੨।।
ਤੁਖਾਰੀ ਮ: ੧ (ਪੰਨਾ ੧੧੦੮)
ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ।।
ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ।।
ਪਿਰ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ।।
ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ।।
ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪਡ਼ੁ ਤਨਿ ਨ ਸੁਖਾਵਏ ।।
ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ।। ੯।।
ਮਾਝ ਮਹਲਾ ੫ (ਪੰਨਾ ੧੩੪)
ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ।।
ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ।।
ਬਿਖਿਆ ਰੰਗ ਕੂਡ਼ਾਵਿਆ ਦਿਸਨਿ ਸਭੇ ਛਾਰੁ ।।
ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ।।
ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖੁ ਅਪਾਰੁ ।।
ਹਰਿ ਮਿਲਣੈ ਨੋ ਮਨ ਲੋਚਦਾ ਕਰਮਿ ਮਿਲਾਵਣਹਾਰੁ ।।
ਜਿਨਿ ਸਖੀਏ ਪ੍ਰਭ ਪਾਇਆ ਹੰਉ ਤਿਨਕੈ ਸਦ ਬਲਿਹਾਰ ।।
ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਨਹਾਰੁ ।।
ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿਹਾਰੁ ।।੬।।
ਤੁਖਾਰੀ ਮ: ੫ (ਪੰਨਾ ੧੧੦੮)
ਭਾਦੁਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ।।
ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ।।
ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ ।।
ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡੰਸਤੇ ।।
ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ।।
ਨਾਨਕ ਪੂਛਿ ਚਲਉ ਗੁਰ ਅਪਨੇ ਜਹ ਪ੍ਰਭ ਤਹ ਹੀ ਜਾਈਐ ।।੧੦।।
ਮਾਝ ਮਹਲਾ ੫ (ਪੰਨਾ ੧੩੪)
ਭਾਦੁਇ ਭਰਮਿ ਭੁਲਾਣੀਆ ਦੂਜੇ ਲਗਾ ਹੇਤੁ ।।
ਲਖ ਸੀਗਾਰ ਬਣਾਇਆ ਕਾਰਜਿ ਨਾਹਿ੍ ਕੇਤੁ ।।
ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤ ।।
ਪਕਡ਼ਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ।।
ਛਡਿ ਖਡ਼ੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ।।
ਹਥ ਮਰੋਡ਼ੇ ਤਨੁ ਕਪੇ ਸਿਆਹਹੁ ਹੋਆ ਸੇਤੁ ਜੇਹਾ ਬੀਜੈ ਸੋ ਲੁਣੈ ਕਰਮਾ ਸੰਦਡ਼ਾ ਖੇਤੁ ।।
ਨਾਨਕ ਪ੍ਰਭ ਸਰਨਾਗਤੀ ਚਰਣ ਬੋਹਿਥ ਪ੍ਰਭ ਦੇਤੁ ।।
ਸੇ
ਭਾਦੁਇ ਨਰਕ ਨ ਪਾਇਅਹਿ ਗੁਰੁ ਰਖਣ ਵਾਲਾ ਹੇਤੁ
।।੭।।
ਤੁਸੀਂ ਇਸ ਪੰਨੇ ਲਈ ਸੂਚਨਾ ਅਤੇ ਸਲਾਹ ਭੇਜ ਸਕਦੇ ਹੋ।
ਅਸੀਂ ਆਪ ਜੀ ਦੇ ਇਸ ਉਪਰਾਲੇ ਲਈ ਸਦਾ ਰਿਣੀ ਰਹਾਂਗੇ।
098766 86555 ਤੇ ਸੰਪਰਕ ਕਰੋ
ਜਾਂ
info.punjab@gmail.com ਤੇ ਈ ਮੇਲ ਕਰੋ

