ਰੁੱਤਾਂ       ਵਾਰ      ਦਿਨ ਰੈਣ

ਵਿਸ਼ੇਸ਼


 

ਸਰਦ ਰੁੱਤ
 

ਰੁਤਿ ਸਰਦ ਅਡੰਬਰੋ ਅਸੂ ਕਤਿਕੇ

ਰਾਮਕਲੀ ਸਲੋਕ ਮਹਲਾ ੫ (ਪੰਨਾ ੯੨੮)

ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ।।

ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਨੁਹਾਰ ।।੧।।

ਬਿਨੁ ਮਿਲਬੈ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ।।

ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ।।੨।।

ਛੰਤ ।। ਰੁਤਿ ਸਰਦ ਅਡੰਬਰੋ ਅਸੂ ਕਤਿਕੇ ਹਰਿ ਪਿਆਸ ਜੀਉ ।।

ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣ ਤਾਸ ਜੀਉ ।।

ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗ ਬਨਾ ।।

ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ।।

ਈਤ ਊਤ ਦਹਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ।।

ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ।।੫ ।।

 

ਮਾਰੂ ਡ ਮਹਲਾ ੫ (ਪੰਨਾ ੧੯੬)

ਡੇਖਣ ਕੁ ਮੁਸਤਾਕੁ ਮੁਖੁ ਕਿਜੇਹਾ ਤਉ ਧਣੀ ।।

ਫਿਰਦਾ ਕਿਤੈ ਹਾਲਿ ਜਾ ਡਿਠਮੁ ਤਾ ਮਨੁ ਧ੍ਰਾਪਿਆ ।।੧।।

 

ਤੁਖਾਰੀ ਮਹਲਾ ੧ (ਪੰਨਾ ੧੧੯)

ਅਸੁਨਿ ਆਉ ਪਿਰਾ ਸਾਧਨ ਝੂਰਿ ਮੁਈ।।
ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ।।

ਝੂਠਿ ਵਿਗੁਤੀ ਤੀ ਪਿਰ ਮੁਤੀ ਕੁਕਹ ਕਾਹ ਸਿ ਫੁਲੇ ।।

ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ।।

ਦਹਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ।।

ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ।।੧੧।।

  

ਮਾਝ ਮਹਲਾ ੫ (ਪੰਨਾ ੧੩੪)

ਅਸੁਨਿ ਪ੍ਰੇਮ ਉਮਾਹਡ਼ਾ ਕਿਉ ਮਿਲੀਐ ਹਰਿ ਜਾਇ ।। ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ।।

ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ।। ਵਿਣੁ ਪ੍ਰਭ ਕਿਉ ਸੁਖੁ ਪਾਇਐ ਦੂਜੀ ਨਾਹੀ ਜਾਇ ।।

ਜਿੰਨ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ।। ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲਡ਼ਿ ਲਾਇ ।।

ਜੋ ਹਰਿ ਕੰਤਿ ਮਿਲਾਈਆ ਸਿ ਵਿਛੁਡ਼ਿ ਕਤਹਿ ਨ ਜਾਇ ।। ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ।।

ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ।।੮।।

 

ਤੁਖਾਰੀ ਮਹਲਾ ੧ (ਪੰਨਾ ੧੧੯)

ਕਤਕੁ ਕਿਰਤੁ ਪਇਆ ਜੋ ਪ੍ਰਭ ਭਾਇਆ ।।
ਦੀਪਕੁ ਸਹਜਿ ਬਲੈ ਤਤਿ ਜਲਾਇਆ ।।
ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ।।
ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ।।
ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾਡ਼ੀ ਆਸਾ ।।
ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘਡ਼ੀ ਖਟੁ ਮਾਸਾ ।।੧੨।।

 

ਮਾਝ ਮਹਲਾ ੫ (ਪੰਨਾ ੧੩)

ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ।। ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ।।

ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ।। ਖਿਨ ਮਹਿ ਕਉਡ਼ੇ ਹੋਇ ਗਏ ਜਿਤਡ਼ੇ ਮਾਇਆ ਭੋਗ ।।

ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ।। ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ।।

ਵਡਭਾਰੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ।।  ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ।।

ਕਤਕਿ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ।।੯।।
 


 

 

ਤੁਸੀਂ ਇਸ ਪੰਨੇ ਲਈ ਸੂਚਨਾ ਅਤੇ ਸਲਾਹ ਭੇਜ ਸਕਦੇ ਹੋ।

ਅਸੀਂ ਆਪ ਜੀ ਦੇ ਇਸ ਉਪਰਾਲੇ ਲਈ ਸਦਾ ਰਿਣੀ ਰਹਾਂਗੇ।

 

098766 86555 ਤੇ ਸੰਪਰਕ ਕਰੋ

ਜਾਂ

info.punjab@gmail.com ਤੇ ਈ ਮੇਲ ਕਰੋ

 

ਇਸ ਵੈਬ-ਸਾਇਟ ਦਾ ਵਿਕਾਸ ਅਤੇ ਸਾਂਭ-ਸੰਭਾਲ (2007)
             
Challengers Software Technologies (Pioneers in publishing web-content in Hindi & Punjabi)
              SCO 64, First Floor, Sector 40-C, CHANDIGARH (UT) INDIA
              Phone: 91-172-2699064, 4633064, 091-98766 86555
              contact: info.punjab@gmail.com