ਰੁੱਤਾਂ       ਵਾਰ      ਦਿਨ ਰੈਣ

ਵਿਸ਼ੇਸ਼


 

ਸਿਸਿਅਰ ਰੁੱਤ
 

ਰਾਮਕਲੀ ਮਹਲਾ ੫ ।। ਸਲੋਕ (ਪੰਨਾ ੯੨੯)

ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸ਼ਾਂਤਿ ।।

ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ।।੧।।

ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ।।

ਨਾਨਕ ਭ੍ਰਮ ਭੈ ਮਿਟਿ ਗਏ ਰਮਣ ਭਰਪੂਰਿ ।।੨।।

ਛੰਤ।। ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ।।

ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ।।

ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ।।

ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ।।

ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ।।

ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ।।੬।।

 

ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ ।। ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ ।।

ਨਾਨਕ ਕੰਤ ਨ ਜਾਣਨੀ ਸੇ ਕਿਉ ਅਗਿ ਜਲਾਹਿ ।। ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ ।।੩।।

 

ਤੁਖਾਰੀ ਮਹਲਾ ੧ (ਪੰਨਾ ੧੧੦੯)

ਮੰਘਰ ਮਾਹੁ ਡਲਾ ਹਰਿ ਗੁਣ ਅੰਕਿ ਸਮਾਵਏ ।। ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ।।

ਨਿਹਚਲੁ ਚਤੁਰ ਸਜਾਣ ਬਿਧਾਤਾ ਚੰਚਲੁ ਜਗਤੁ ਸਬਾਇਆ ।। ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ।।

ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ।। ਨਾਨਕ ਸਾਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ।।੧੩।।

 

ਮਾਝ ਮਹਲਾ ੫ (ਪੰਨਾ ੧੩੫)

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠਡ਼ੀਆਹ ।। ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲਡ਼ੀਆਹੁ ।।

ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲਡ਼ੀਆਹ ।। ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲਡ਼ੀਆਹ ।।

ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੇ ਵਸਿ ਪਡ਼ੀਆਹ ।। ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖਡ਼ੀਆਹ ।।

ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜਡ਼ੀਆਹ ।। ਨਾਨਕ ਬਾਂਛੈ ਧੂਡ਼ਿ ਤਿਨ ਪ੍ਰਭ ਸਰਣੀ ਦਰਿ ਪਡ਼ੀਆਹ ।।

ਮੰਘਿਰਿ ਪ੍ਰਭੁ ਆਰਾਧਣਾ ਬਹੁਡ਼ਿ ਨ ਜਨਮਡ਼ੀਆਹ ।।੧੦।।

 

ਤੁਖਾਰੀ ਮਹਲਾ ੧ (ਪੰਨਾ ੧੧੦੯)

ਪੋਖਿ ਤੁਖਾਰੁ ਪਡ਼ੈ ਵਣੁ ਤ੍ਰਿਣੁ ਰਸੁ ਸੋਖੈ ।। ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ।।

ਮਨਿ ਤਨਿ ਰਹਿਆ ਜਗਜੀਵਨੁ ਗੁਰਸਬਦੀ ਰੰਗ ਮਾਣੀ ।। ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ।।

ਦਰਸਨੁ ਦੇਹੁ ਦਇਆ ਪਤਿ ਦਾਤੇ ਗਤਿ ਪਾਵਉ ਮਤਿ ਦੇਹੋ ।। ਨਾਨਕ ਰੰਗ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ।।੧੪।।

 

ਮਾਝ ਮਹਲਾ ੫ (ਪੰਨਾ ੧੩੫)

ਪੋਖਿ ਤੁਖਾਰ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ।। ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗਡ਼ਾ ਸਾਹੁ ।।

ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ।। ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ।।

ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ।। ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁਡ਼ਿ ਨ ਵਿਛੁਡ਼ੀਆਹੁ ।।

ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ।। ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ।।

ਪੋਖੁ ਸੋਹੁੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ।।੧੧।।
 

 

ਤੁਸੀਂ ਇਸ ਪੰਨੇ ਲਈ ਸੂਚਨਾ ਅਤੇ ਸਲਾਹ ਭੇਜ ਸਕਦੇ ਹੋ।

ਅਸੀਂ ਆਪ ਜੀ ਦੇ ਇਸ ਉਪਰਾਲੇ ਲਈ ਸਦਾ ਰਿਣੀ ਰਹਾਂਗੇ।

 

098766 86555 ਤੇ ਸੰਪਰਕ ਕਰੋ

ਜਾਂ

info.punjab@gmail.com ਤੇ ਈ ਮੇਲ ਕਰੋ

 

ਇਸ ਵੈਬ-ਸਾਇਟ ਦਾ ਵਿਕਾਸ ਅਤੇ ਸਾਂਭ-ਸੰਭਾਲ (2007)
             
Challengers Software Technologies (Pioneers in publishing web-content in Hindi & Punjabi)
              SCO 64, First Floor, Sector 40-C, CHANDIGARH (UT) INDIA
              Phone: 91-172-2699064, 4633064, 091-98766 86555
              contact: info.punjab@gmail.com