ਹਿਮਕਰ
ਰੁੱਤ
ਰਾਮਕਲੀ ਸਲੋਕ ਮਹਲਾ
੫
ਪੰਨਾ (੯੨੯)
ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ।।
ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ।।੧।।
ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ।।
ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ।।੨।।
ਛੰਤ।। ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ।।
ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ।।
ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ।।
ਵਣੁ ਤ੍ਰਿਣੁ ਤ੍ਰਿਭਵਣ ਭਏ ਹਰੀਆ ਦੇਖਿ ਦਰਸਨ ਮੋਹੀਆ ।।
ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ।।
ਬਿਨਵੰਤਿ ਨਾਨਕ ਨਿਤਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤਜੀਉ ।।੭।।
ਸਲੋਕ ਮਹਲਾ ੫ ਪੰਨਾ (੯੨੯)
ਸੰਤ ਸਹਾਈ ਜੀਅ ਤੇ ਭਵਜਲ ਤਾਰਣਹਾਰ ।।
ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ।।੧।।
ਜਿਨਿ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ।।
ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੈ ਤੀਰ ।।੨।।
ਤੁਖਾਰੀ ਮਹਲਾ ੧ (ਪੰਨਾ ੧੧੦੮)
ਮਾਘਿ ਪੁਨੀਤ ਭਈ ਤੀਰਥ ਅੰਤਰਿ ਜਾਨਿਆ ।। ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ।।
ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ।। ਗੰਗ ਜਮੁਨ ਤਰਬੈਣੀ ਸੰਗਮ ਸਾਤ ਸਮੁੰਦ ਸਮਾਵਾ ।।
ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ।। ਨਾਨਕ ਮਾਘਿ ਮਹਾਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ।।੧੫।।
ਮਾਝ ਮਹਲਾ ੫ ਪੰਨਾ (੧੩੫)
ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥
ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥
ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥
ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥
ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥
ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥
ਜਿਸਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥
ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥
ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥
ਤੁਖਾਰੀ ਮਹਲਾ ੧ (ਪੰਨਾ ੧੧੦੮)
ਫਲਗੁਨਿ ਮਨਿ ਰਹਸੀ ਪ੍ਰੇਮ ਸੁਭਾਇਆ ।। ਅਨਦਿਨੁ ਰਹਸੁ ਭਇਆ ਆਪੁ ਗਵਾਇਆ ।।
ਮਨੁ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ।। ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀਲਹਾ ਨ ਥਾਓ ।।
ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋਡ਼ੀ ਸੀਗਾਰੀ ।। ਨਾਨਕ ਮੇਲਿ ਲਈ ਗੁਰ ਆਪਣੈ ਘਰਿ ਵਰ ਪਾਇਆ ਨਾਰੀ ।।੧੬।।
ਮਾਝ ਮਹਲਾ ੫ ਪੰਨਾ (੧੩੫)
ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ
।।
ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ
।।
ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹਿ ਜਾਇ
।।
ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ
।।
ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ
।।
ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ
।।
ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ
।।
ਸੰਸਾਰ ਸਾਗਰ ਤੇ ਰਖਿਅਨੁ ਬਹੁਡ਼ਿ ਨ ਜਨਮੈ ਧਾਇ
।।
ਜਿਹਡ਼ਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ
।।
ਫਲਗੁਣਿ ਨਿਤ ਸਲਾਹੀਐ ਜਿਸਨੋ ਤਿਲੁ ਨ ਤਮਾਇ
।।੧੩।।
ਮਾਝ ਮਹਲਾ ੫ ਪੰਨਾ (੧੩੪)
ਜਿਨਿ ਜਿਨਿ ਨਾਮੁ ਧਿਆਇਆ ਤਿਨਕੈ ਕਾਜ ਸਰੇ ।। ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ।।
ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ।। ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ।।
ਕੂਡ਼ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ।। ਪਾਰਬ੍ਰਹਮ ਪ੍ਰਭੁ ਸੇਵਦੇ ਮਲ ਅੰਦਰਿ ਏਕ ਧਰੇ ।।
ਮਾਹ ਦਿਵਸ ਮੂਰਤ ਭਲੇ ਜਿਨ ਕਉ ਨਦਰਿ ਕਰੇ ।। ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ।।੧੪।।੧।।
ਤੁਸੀਂ ਇਸ ਪੰਨੇ ਲਈ ਸੂਚਨਾ ਅਤੇ ਸਲਾਹ ਭੇਜ ਸਕਦੇ ਹੋ।
ਅਸੀਂ ਆਪ ਜੀ ਦੇ ਇਸ ਉਪਰਾਲੇ ਲਈ ਸਦਾ ਰਿਣੀ ਰਹਾਂਗੇ।
098766 86555 ਤੇ ਸੰਪਰਕ ਕਰੋ
ਜਾਂ
info.punjab@gmail.com ਤੇ ਈ ਮੇਲ ਕਰੋ

