ੴ ਸਤਿਗੁਰ ਪ੍ਰਸਾਦਿ ।।
ਸੂਹੀ ਮਹਲਾ ੪ ।। (ਪੰਨਾ ਗੁਰੂ ਗ੍ਰੰਥ ਸਾਹਿਬ ੭੭੩)
ਹਰਿ ਪਹਿਲਡ਼ੀ ਲਾਵ ਪ੍ਰਵਿਰਤੀ ਕਰਮ ਦ੍ਰਿਡ਼ਾਇਆ ਬਲਿਰਾਮ ਜੀਉ।।
ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿਡ਼ਹੁ ਪਾਪ ਤਜਾਇਆ ਬਲਿਰਾਮ ਜੀਉ।।
ਧਰਮ ਦ੍ਰਿਡ਼ਹੁ ਹਰਿਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿਡ਼ਾਇਆ।।
ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ।।
ਸਹਜ ਅਨੰਦ ਹੋਵਾ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ।।
ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ।।੧।।
ਹਰਿ ਦੂਜਡ਼ੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿਰਾਮ ਜੀਉ।।
ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿਰਾਮ ਜੀਉ।।
ਨਿਰਮਲ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ।।
ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੈ।।
ਅੰਤਰਿ ਬਾਹਰਿ ਹਰਿ ਪ੍ਰਭ ਏਕੋ ਮਿਲਿ ਹਰਿ ਜਨ ਮੰਗਲ ਗਾਏ।।
ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ।।੨।।
ਹਰਿ ਤੀਜਡ਼ੀ ਲਾਵ ਮਨਿ ਚਾਉ ਭਇਆ ਬੈਰਾਗਿਆ ਬਲਿਰਾਮ ਜੀਉ।।
ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿਰਾਮ ਜੀਉ।।
ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ।।
ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਲ ਕਹਾਣੀ।।
ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ।।
ਜਨੁ ਨਾਨਕ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ।।੩।।
ਹਰਿ ਚਉਥਡ਼ੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿਰਾਮ ਜੀਉ।।
ਗੁਰਮੁਖਿ ਮਿਲਿਆ ਸੁਭਾਇ ਹਰਿ ਤਨਿ ਮੀਠਾ ਲਾਇਆ ਬਲਿਰਾਮ ਜੀਉ।।
ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ।।
ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ।।
ਹਰਿ ਪ੍ਰਭ ਠਾਕੁਰਿ ਕਾਜੁ ਰਚਾਇਆ।। ਧਨ ਹਿਰਦ ਨਾਮਿ ਵਿਗਾਸੀ।।
ਜਨੁ ਨਾਨਕ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭ ਅਵਿਨਾਸੀ।।੪।।੨।।
ਸਿਰੀ ਰਾਗੁ ਮਹਲਾ ੪ ਘਰੁ ੨ (ਪੰਨਾ ੭੮)
ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ।।
ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਪ੍ਰਚੰਡੁ ਬਲਾਇਆ।।
ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ।।
ਹਉਮੈ ਰੋਗ ਗਇਆ ਦੁਖੁ ਲਾਥਾ ਆਪੁ ਆਪ ਗੁਰਮਤਿ ਖਾਧਾ।।
ਅਕਾਲ ਮੁਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਨ ਜਾਇਆ।।
ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ।।੨।।
ਵਡਹੰਸੁ ਮੁਹਲਾ ੫ (ਪੰਨਾ ੫੭੭)
ਪੂਰੀ ਆਸਾ ਜੀ ਮਨਸਾ ਮੇਰੇ ਰਾਮ।।
ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ।।
ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹਿ।।
ਗੁਣ ਅਵਗੁਣ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ।।
ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ।।
ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ।।੪।।੧।।
ਮ:ਪ।। ਫਿਰਦੀ ਫਿਰਦੀ ਨਾਨਕ ਜੀਉ ਹਉ ਫਾਵੀ ਥੀਈ ਬਹੁਤੁ ਦਿਸਾਵਰ ਪੰਧਾ।।
ਤਾ ਹਉ ਸੁਖਿ ਸੁਖਾਲੀ ਸੁਤੀ ਜਾ ਗੁਰ ਮਿਲਿ ਸਜਣੁ ਮੈ ਲਧਾ।।
ਦਸਮ ਗ੍ਰੰਥ ਵਿਚੋਂ
ਢੋਲ ਮ੍ਰਿਦੰਗ ਵਜੈ ਸਭ ਹੀ ਘਰ ਇਸ ਹੀ ਪੁਰ ਆਜ ਕੁਲਾਹਲ ਭਾਰੀ।।
ਗਾਵਤ ਗੀਤ ਬਜਾਵਤ ਤਾਰ ਦਿਵਾਵਤ ਆਵਤ ਨਾਗਰ ਨਾਰੀ।।
ਭੇਰ ਹਜਾਰ ਬਜੇ ਇਕ ਬਾਰ ਮਹਾ ਛਬ ਦੇਖ ਹਸੈ ਨਰ ਨਾਰੀ।।
ਦੇਹ ਅਸੀਸ ਕਹੈ ਜਗਦੀਸ ਏ ਜੋਡ਼ੀ ਜੀਐ ਜਗੁ ਚਾਰ ਤਿਹਾਰੀ।।
ਤੁਸੀਂ ਇਸ ਪੰਨੇ ਲਈ ਸੂਚਨਾ ਅਤੇ ਸਲਾਹ ਭੇਜ ਸਕਦੇ ਹੋ।
ਅਸੀਂ ਆਪ ਜੀ ਦੇ ਇਸ ਉਪਰਾਲੇ ਲਈ ਸਦਾ ਰਿਣੀ ਰਹਾਂਗੇ।
098766 86555 ਤੇ ਸੰਪਰਕ ਕਰੋ
ਜਾਂ
info.punjab@gmail.com ਤੇ ਈ ਮੇਲ ਕਰੋ

