ਦਾ ਸਬ-ਡੋਮੇਨ

 
line decor
  ਮੁੱਖ ਪੰਨਾ      ਵਰਣ-ਬੋਧ       ਸ਼ਬਦ-ਬੋਧ       ਵਾਕ-ਬੋਧ      ਮੁਹਾਵਰੇ      ਅਖਾਣ      ਲੇਖ-ਰਚਨਾ     ਚਿੱਠੀ-ਪੱਤਰ
line decor
ਸਬ-ਡੋਮੇਨ ਦਾ  ਮੁੱਖ-ਪੰਨਾ 


 
 

ਜੀ ਆਇਆਂ ਨੂੰ

 

ਅਖਾਣ

....................................................................................................................
 

ਚੋਣਵੇਂ ਅਖਾਣ

(ਅਰਥ ਤੇ ਵਰਤੋਂ ਦੇ ਮੌਕੇ)

()

  1. ਰੱਸੀ ਸਡ਼ ਗਈ ਪਰ ਵਲ ਨਾ ਗਿਆ - ਜਦ ਕੋਈ ਪਹਿਲਾਂ ਅਮੀਰ ਜਾਂ ਉੱਚੀ ਪਦਵੀ ਵਾਲਾ ਤੇ ਆਕਡ਼ ਖਾਂ ਹੋਵੇ, ਤੇ ਫੇਰ ਗ਼ਰੀਬ ਹੋ ਜਾਵੇ, ਜਾਂ ਪਦਵੀ ਤੋਂ ਲੱਥ ਜਾਵੇ, ਪਰ ਆਕਡ਼ ਨਾ ਛੱਡੇ, ਤਾਂ ਕਹਿੰਦੇ ਹਨ।
  2. ਰੱਖ ਪਤ, ਰਖਾ ਪਤ - ਜੀ ਆਖ ਤੇ ਜੀ ਅਖਵਾ, ਜੇ ਚਾਹੁੰਦੇ ਹੋ ਕਿ ਲੋਕ ਤੁਹਾਡੀ ਇੱਜ਼ਤ ਕਰਨ, ਤਾਂ ਤੁਸੀਂ ਲੋਕਾਂ ਦੀ ਇੱਜ਼ਤ ਕਰੋ।
  3. ਰੰਡਾ ਗਿਆ ਕਰਾਉਣ ਕੁਡ਼ਮਾਈ, ਆਪਣੀ ਕਰੇ ਕਿ ਪਰਾਈ ? - ਜਦ ਕਿਸੇ ਨੂੰ ਆਪਨੂੰ ਹੀ ਕਿਸੇ ਸ਼ੈ ਦੀ ਲੋਡ਼ ਹੋਵੇ, ਅਤੇ ਉਹ ਸ਼ੈ ਉਹਦੇ ਹੱਥ ਲੱਗ ਜਾਵੇ, ਤਾਂ ਉਹ ਹੋਰਨਾਂ ਨੂੰ ਕੀਕੁਰ ਦੇ ਸਕਦਾ ਹੈ ? ਉਹ ਤਾਂ ਆਪਣੇ ਪਾਸ ਹੀ ਰੱਖੇਗਾ, ਉਹ ਸ਼ੈ।
  4. ਰੱਬ ਨੇਡ਼ੇ ਕਿ ਘਸੁੰਨ ? - ਜੋਰਾਵਰ ਦਾ ਸੱਤੀਂ ਵੀਹੀਂ ਸੌ- ਜੋਰਾਵਰ ਬੰਦਾ ਮਾਡ਼ੇ ਨੂੰ ਮਨ-ਆਈ ਮਨਾ ਲੈਂਦਾ ਹੈ, ਰੱਬ ਦੇ ਵਾਸਤੇ ਪਾਉਣ ਤੇ ਤਰਲੇ ਮਿੰਨਤਾਂ ਕਰਨ ਨਾਲੋਂ ਡਾਢੇ ਦਾ ਡਰਾਵਾ ਵਧੇਰੇ ਸਫਲ ਹੁੰਦਾ ਹੈ।
  5. ਰਾਹ ਪਿਆ ਜਾਣੇ, ਜਾਂ ਵਾਹ ਪਿਆ ਜਾਣੇ - ਕੋਈ ਕੰਮ ਕਿੰਨਾ ਕੁ ਔਖਾ ਜਾਂ ਸੌਖਾ ਹੈ, ਇਹ ਤਾਂ ਹੀ ਪਤਾ ਲੱਗਦਾ ਹੈ ਜਦ ਉਹ ਕਰਨਾ ਪਵੇ, ਕੋਈ ਬੰਦਾ ਕਿੰਨਾ ਕੁ ਚੰਗਾ ਜਾਂ ਮੰਦਾ ਹੈ, ਇਹ ਤਾਂ ਹੀ ਪਤਾ ਲੱਗਦਾ ਹੈ ਜਦ ਉਹਦੇ ਨਾਲ ਵਾਹ ਪਵਾ।
  6. ਰਾਕੀ ਨੂੰ ਸੈਨਤ, ਗਧੇ ਨੂੰ ਸੋਟਾ - ਸਿਆਣਾ ਬੰਦਾ ਇਸ਼ਾਰਾ ਹੀ ਸਮਝ ਜਾਂਦਾ ਹੈ ਪਰ ਮੂਰਖ ਨੂੰ ਦੋ ਠੁਕਣ, ਤਾਂ ਹੀ ਸਮਝਦਾ ਹੈ।
  7. ਰਾਜ ਪਿਆਰਾ ਰਾਜਿਆਂ, ਵੀਰ ਦੁਪਿਆਰੇ - ਧਨ ਦੌਲਤ ਦੇ ਲਾਲਚ ਵਿਚ ਲੋਕ ਸਕੇ ਭਰਾਵਾਂ ਨੂ ਵੀ ਛੱਡ ਜਾਂਦੇ ਹਨ।
  8. ਰਾਜੇ ਦੇ ਘਰ ਮੋਤੀਆਂ ਦਾ ਕਾਲ ਹੈ ? - ਜਦ ਇਹ ਦੱਸਣਾ ਹੋਵੇ ਕਿ ਏਥੇ ਕਿਸੇ ਸ਼ੈ ਦੀ ਥੁਡ਼੍ਹ, ਪਰਵਾਹ ਨਹੀਂ, ਸਭ ਕੁਝ ਮਿਲ ਜਾਵੇਗਾ, ਤਾਂ ਕਹਿੰਦੇ ਹਨ।
  9. ਰਾਮ ਰਲਾਈ ਜੋਡ਼ੀ, ਇੱਕ ਅੰਨ੍ਹਾਂ ਇਕ ਕੋਹਡ਼ੀ - ਜਦ ਦੋ ਇਕੋ ਜਿਹੇ ਭੈਡ਼ੇ ਆਦਮੀਆਂ ਦਾ ਮੇਲ ਹੋ ਜਾਵੇ, ਜਾਂ ਜੋਡ਼ ਬਣ ਜਾਵੇ, ਤਾਂ ਕਹਿੰਦੇ ਹਨ।
  10. ਰਾਮ ਰਾਮ ਜਪਣਾ, ਪਰਾਇਆ ਮਾਲ ਅਪਣਾ - ਮੂੰਹ ਵਿਚ ਰਾਮ ਰਾਮ, ਤੇ ਕੱਛ ਵਿਚ ਛੁਰੀ, ਬਗਲਾ ਭਗਤ ਬਣ ਕੇ ਹੋਰਨਾਂ ਨੂੰ ਠੱਗਣ ਵਾਲੇ ਬਾਬਤ ਕਹਿੰਦੇ ਹਨ।
  11. ਰੀਸੀਂ ਪੁੱਤ ਨਾਂ ਜੰਮਦੇ ਹੋਰ ਸੱਭੇ ਗੱਲਾਂ - ਜਿਹਡ਼ਾ ਕਿਸੇ ਦੀ ਰੀਸ ਕਰ ਕੇ ਕੁਝ ਕਰਨਾ ਚਾਹੇ, ਪਰ ਸਫਲ ਨਾ ਹੋ ਸਕੇ, ਉਸ ਤੇ ਘਟਾਉਂਦੇ ਹਨ।
  12. ਰੁਪਏ ਦੀ ਵਡਿਆਈ, ਆ ਬਹੁ ਭਾਈ - ਧਨ ਵਾਲੇ ਦਾ ਹਰ ਕੋਈ ਆਦਰ ਕਰਦਾ ਹੈ।
  13. ਰੋਏ ਬਿਨਾਂ ਤਾਂ ਮਾਂ ਵੀ ਦੁੱਧ ਨਹੀਂ ਦੇਂਦੀ - ਹੀਲਾ ਉੱਦਮ ਕੀਤੇ ਬਿਨਾਂ ਕੁਝ ਪਰਾਪਤ ਨਹੀਂ ਹੁੰਦਾ, ਆਖਣ ਵੇਖਣ ਬਿਨਾ ਕਿਸੇ ਨੂੰ ਕੁਝ ਨਹੀਂ ਮਿਲਦਾ।
  14. ਰੋਗ ਦਾ ਘਰ ਖਾਂਸੀ, ਲਡ਼ਾਈ ਦਾ ਘਰ ਹਾਂਸੀ - ਖੰਘ ਤੋਂ ਕਈ ਰੋਗ ਪੈਦਾ ਹੋ ਜਾਂਦੇ ਹਨ, ਤੇ ਹਾਸੇ ਮਖੌਲ ਤੋਂ ਲਡ਼ਾਈ।

 

 

 


ਵਧੇਰੇ ਜਾਣਕਾਰੀ ਲਈ ਆਪਣੇ ਸਕੂਲ ਦੇ ਅਧਿਆਪਕਾ / ਅਧਿਆਪਕ ਨਾਲ ਸੰਪਰਕ ਕਰੋ

 

 

 


 



 


ਪੰਜਾਬੀ ਵਿਆਕਰਣ

ਤੇ ਲੇਖ ਰਚਨਾ


ਅਖਾਣਾਂ ਦਾ ਮੁੱਖ ਪੰਨਾ


 
 

ਇਸ ਵੈਬ-ਸਾਇਟ ਦਾ ਵਿਕਾਸ ਅਤੇ ਸਾਂਭ-ਸੰਭਾਲ (2007)
               Challengers Software Technologies (Pioneers in publishing web-content in Hindi & Punjabi)
               SCO 64, First Floor, Sector 40-C, CHANDIGARH (UT) INDIA
               Phone: 91-172-2699064, 4633064, 091-98766 86555
               contact: info.punjab@gmail.com