ਦਾ ਸਬ-ਡੋਮੇਨ

 
line decor
  ਮੁੱਖ ਪੰਨਾ      ਵਰਣ-ਬੋਧ       ਸ਼ਬਦ-ਬੋਧ       ਵਾਕ-ਬੋਧ      ਮੁਹਾਵਰੇ      ਅਖਾਣ      ਲੇਖ-ਰਚਨਾ     ਚਿੱਠੀ-ਪੱਤਰ
line decor
ਸਬ-ਡੋਮੇਨ ਦਾ  ਮੁੱਖ-ਪੰਨਾ 


 
 

ਜੀ ਆਇਆਂ ਨੂੰ

 

ਅਖਾਣ

....................................................................................................................
 

ਚੋਣਵੇਂ ਅਖਾਣ

(ਅਰਥ ਤੇ ਵਰਤੋਂ ਦੇ ਮੌਕੇ)

()

1.      ਹੱਸਣੇ ਘਰ ਵੱਸਣੇ - ਹੱਸਦੇ ਖੇਡਦੇ ਦੇ ਖਿਡ਼ੇ ਮੱਥੇ ਰਹਿਣ ਵਾਲੇ ਸਦਾ ਸੁਖੀ ਹੁੰਦੇ ਹਨ।

2.      ਹਸਾਏ ਦਾ ਨਾਂ ਨਹੀਂ, ਰੁਆਏ ਦਾ ਨਾਂ - ਜਿਹਡ਼ੇ ਸੁੱਖ ਦਿੱਤੇ ਹਨ ਉਹ ਭੁੱਲ ਗਏ, ਅਤੇ ਜੇ ਕਦੀ ਕੋਈ ਤਕਲੀਫ ਦਿੱਤੀ ਗਈ, ਉਹ ਚੇਤੇ ਰਹਿ ਗਈ।

3.      ਹੱਥਾਂ ਨਾਲ ਦਿੱਤੀਆਂ ਦੰਦਾਂ ਨਾਲ ਖੋਲ੍ਹਣੀਆਂ ਪੈਂਦੀਆਂ ਹਨ - ਕੰਮ ਵਿਗਡ਼ ਤਾਂ ਸਹਿਜ ਹੀ ਜਾਂਦੇ ਹਨ, ਪਰ ਵਿਗਡ਼ੇ ਕੰਮਾਂ ਨੂੰ ਠੀਕ ਕਰਨਾ ਬਡ਼ਾ ਔਖਾ ਹੁੰਦਾ ਹੈ।

4.      ਹੱਥਾਂ ਬਾਝ ਕਰਾਰਿਆਂ ਵੈਰੀ ਮਿੱਤ ਨਾ ਹੋਏ - ਜੇ ਵਿਰੋਧੀਆਂ ਅੱਗੇ ਝੁਕਦੇ ਜਾਈਏ, ਤਾਂ ਉਹ ਅੱਗੋਂ ਹੋਰ ਭੂਹੇ ਆਈ ਜਾਂਦੇ ਹਨ. ਕਰਡ਼ਾਈ ਵਰਤਿਆਂ ਹੀ ਉਹ ਸੂਤ ਆਉਂਦੇ ਹਨ।

5.      ਹਮ ਨਾ ਵਿਆਹੇ, ਤਾਂ ਕਾਹਦੇ ਸਾਹੇ ? - ਕਿਸੇ ਸ਼ੈ ਦਾ ਹੋਰਨਾਂ ਨੂੰ ਭਾਵੇਂ ਕਿੰਨਾਂ ਸੁਖ ਲਾਭ ਪਿਆ ਹੋਵੇ, ਜੇ ਸਾਨੂੰ ਉਹ ਸੁਖ, ਲਾਭ ਨਹੀਂ ਨਸੀਬ ਤਾਂ ਉਹ ਸ਼ੈ ਜਿਹੀ ਹੋਈ ਤਿਹੀ ਨਾ ਹੋਈ।

6.      ਹਾਂ ਜੀ, ਹਾਂ ਜੀ ਕਹਿਣਾ ਸਦਾ ਸੁਖੀ ਰਹਿਣਾ - ਨਿਉਂ ਕੇ ਅਗਲੇ ਦਾ ਆਦਰ ਸਤਕਾਰ ਕਰ ਕੇ, ਵਰਤਣਾ ਵਿਚਰਨਾ ਸੁਖੀ ਰਹਿਣ ਦਾ ਸਾਧਨ ਵਸੀਲਾ ਹੈ।

7.      ਹਾਂਡੀ ਉਬਲੇਗੀ, ਤਾਂ ਆਪਣੇ ਹੀ ਕੰਢੇ ਸਾਡ਼ੇਗੀ - ਮਾਡ਼ੇ ਨਿਤਾਣੇ ਬੰਦੇ ਦਾ ਗੁੱਸਾ ਉਹਨੂੰ ਹੀ ਸਾਡ਼ਦਾ ਭੁੰਨਦਾ ਤੇ ਦੁਖੀ ਕਰਦਾ ਹੈ, ਹੋਰ ਕਿਸੇ ਦਾ ਕੁਝ ਨਹੀਂ ਵਿਗਾਡ਼ ਸਕਦਾ।

8.      ਹਾਥੀ ਲੰਘ ਗਿਆ ਤੇ ਪੂਛ ਬਾਕੀ ਰਹਿ ਗਈ - ਬਹੁਤੀ ਗਈ ਵਿਹਾ, ਤੇ ਥੋਡ਼੍ਹੀ ਗਈ ਆ, ਕੰਮ ਦਾ ਬਹੁਤ ਵਡੇਰਾ ਤੇ ਔਖੇਰਾ ਹਿੱਸਾ ਮੁੱਕ ਗਿਆ, ਏਵੇਂ ਥੋਡ਼੍ਹਾ ਤੇ ਮਾਮੂਲੀ ਜਿਹਾ ਰਹਿ ਗਿਆ ਹੈ।

9.      ਹੀਲੇ ਰਿਜਕ, ਬਹਾਨੇ ਮੌਤ - ਉੱਦਮ ਅੱਗੇ ਲੱਛਮੀ, ਪੱਖੇ ਅੱਗੇ ਪੌਣ, ਹੱਥ ਪੈਰ ਹਿਲਾਇਆਂ ਬਿਨਾਂ ਕੁਝ ਨਹੀਂ ਬਣਦਾ।

10.    ਹੋਰੀ ਨੂੰ ਹੋਰੀ ਦੀ, ਅੰਨ੍ਹੇਂ ਨੂੰ ਡੰਗੋਰੀ ਦੀ - ਜਿਸ ਸ਼ੈ ਦੀ ਕਿਸੇ ਨੂੰ ਲੋਡ਼ ਹੁੰਦੀ ਹੈ, ਉਹਨੂੰ ਉਸੇ ਦਾ ਹੀ ਖਿਆਲ ਫਿਕਰ ਰਹਿੰਦਾ ਹੈ।

 


ਵਧੇਰੇ ਜਾਣਕਾਰੀ ਲਈ ਆਪਣੇ ਸਕੂਲ ਦੇ ਅਧਿਆਪਕਾ / ਅਧਿਆਪਕ ਨਾਲ ਸੰਪਰਕ ਕਰੋ

 

 

 


 



 


ਪੰਜਾਬੀ ਵਿਆਕਰਣ

ਤੇ ਲੇਖ ਰਚਨਾ


ਅਖਾਣਾਂ ਦਾ ਮੁੱਖ ਪੰਨਾ


 
 

ਇਸ ਵੈਬ-ਸਾਇਟ ਦਾ ਵਿਕਾਸ ਅਤੇ ਸਾਂਭ-ਸੰਭਾਲ (2007)
               Challengers Software Technologies (Pioneers in publishing web-content in Hindi & Punjabi)
               SCO 64, First Floor, Sector 40-C, CHANDIGARH (UT) INDIA
               Phone: 91-172-2699064, 4633064, 091-98766 86555
               contact: info.punjab@gmail.com