ਦਾ ਸਬ-ਡੋਮੇਨ

 
line decor

        ਮੁੱਖ ਪੰਨਾ      ਕਹਾਣੀਆਂ        ਲੇਖ        ਕਵਿਤਾਵਾਂ      ਦੁਰਲੱਭ ਪੁਸਤਕਾਂ        ਖੋਜ-ਪੱਤਰ       ਥੀਸਿਸ    ਵਿਆਕਰਨ    ਮਾਂ ਬੋਲੀ

line decor
ਸਬ-ਡੋਮੇਨ ਦਾ ਮੁੱਖ-ਪੰਨਾ 

 

 
 
 

ਜੀ ਆਇਆਂ ਨੂੰ

 

ਇਕ ਕੁਡ਼ੀ ਜੀਹਦਾ ਨਾਮ ਮੁਹੱਬਤ ਗੁੰਮ ਹੈ - ਬਟਾਲਵੀ ਦੀ ਆਵਾਜ਼ ਵਿੱਚ ਸੁਣੋ

 

ਡਾ. ਮਨਜੀਤ ਸਿੰਘ ਬੱਲ

ਬਿਰਹਾ ਦਾ ਸੁਲਤਾਨ ਸ਼ਿਵ ਕੁਮਾਰ ਬਟਾਲਵੀ 

ਸ਼ਿਵ ਕੁਮਾਰ ਦਾ ਜਨਮ 23 ਜੁਲਾਈ ਸੰਨ 1936 ਨੂੰ ਜੰਮੂ-ਕਸ਼ਮੀਰ ਦੀ ਹੱਦ ਨਾਲ ਲੱਗਦੇ ਸ਼ਕਰਗੜ੍ਹ ਤਹਿਸੀਲ ਦੇ ਬੜਾ ਪਿੰਡ ਲੋਹਤੀਆਂ ਵਿੱਚ ਹੋਇਆ ਸੀ ਉਸਦੇ ਪਿਤਾ ਪੰਡਿਤ ਕ੍ਰਿਸ਼ਨ ਗੋਪਾਲ, ਮਾਲ ਮਹਿਕਮੇ ਵਿੱਚ ਪਹਿਲਾਂ ਪਟਵਾਰੀ ਰਹੇ, ਬਾਅਦ ਵਿੱਚ ਕਾਨੂੰਗੋ ਅਤੇ ਸੇਵਾ ਮੁਕਤੀ ਵੇਲੇ ਪਟਵਾਰ ਸਕੂਲ ਬਟਾਲਾ ਦੇ ਪ੍ਰਿੰਸੀਪਲ ਸਨ ਉਸ ਦੀ ਮਾਤਾ ਸ੍ਰੀਮਤੀ ਸ਼ਾਂਤੀ ਦੇਵੀ ਦੀ ਆਵਾਜ ਬਹੁਤ ਸੁਰੀਲੀ ਸੀ, ਉਹੀ ਸੁਰੀਲਾਪਣ ਸ਼ਿਵ ਦੀ ਆਵਾਜ ਵਿੱਚ ਵੀ ਸੀ

ਸ਼ਿਵ ਕੁਮਾਰ ਨੇ ਮੁੱਢਲੀ ਪੜ੍ਹਾਈ ਬੜਾ ਪਿੰਡ ਲੋਹਤੀਆਂ ਦੇ ਪ੍ਰਾਇਮਰੀ ਸਕੂਲ ਤੋਂ ਹਾਸਲ ਕੀਤੀ ਅੱਜ ਕਲ ਇਹ ਪਿੰਡ ਪਾਕਿਸਤਾਨ ਦੇ ਨਾਰੋਵਾਲ ਜਿਲ੍ਹੇ ਵਿੱਚ, ਸਿਆਲਕੋਟ ਤੋਂ 30 ਕਿਲੋਮੀਟਰ ਪੂਰਬ ਵੱਲ ਹੈ ਮੁਲਕ ਦੀ ਵੰਡ ਤੋਂ ਪਹਿਲਾਂ ਇਹ ਗੁਰਦਾਸਪੁਰ ਜਿਲ੍ਹੇ ਦਾ ਇੱਕ ਪਿੰਡ ਸੀ


ਸੰਨ 1946 ਵਿੱਚ ਸ਼ਿਵ ਨੂੰ ਸਕੂਲੋਂ ਗਰਮੀਆਂ ਦੀਆਂ ਛੁੱਟੀਆਂ ਸਨ ਤੇ ਉਹ ਆਪਣੇ ਵੱਡੇ ਭਰਾ ਦਵਾਰਕੇ ਨਾਲ ਬੜਾ ਪਿੰਡ ਲੋਹਤੀਆਂ ਗਿਆ ਹੋਇਆ ਸੀ ਤਾਂ ਦੇਸ਼ ਦੀ ਵੰਡ ਦਾ ਐਲਾਨ ਹੋ ਗਿਆ ਤੇ ਪਟਵਾਰੀ ਕ੍ਰਿਸ਼ਨ ਗੋਪਾਲ ਮੁਹੱਲਾ ਦਾਰੁੱਸਲਾਮ (ਬਾਅਦ ਵਿੱਚ ਜਿਸਦਾ ਨਾਂਅ ਪ੍ਰੇਮ ਨਗਰ ਪੈ ਗਿਆ) ਵਿੱਚ ਵੱਸ ਗਿਆ ਸੰਨ 1953 ਵਿੱਚ ਸ਼ਿਵ ਨੇ ਸਾਲਵੇਸ਼ਨ ਆਰਮੀ ਹਾਈ ਸਕੂਲ ਬਟਾਲਾ ਤੋਂ ਦਸਵੀਂ ਪਾਸ ਕੀਤੀ ਜਿੱਥੋਂ ਤੱਕ ਪੜ੍ਹਾਈ ਦਾ ਸਬੰਧ ਹੈ, ਸ਼ਿਵ ਕੁਮਾਰ ਇਹੀ ਇੱਕ ਸਰਟੀਫਿਕੇਟ ਪ੍ਰਾਪਤ ਕਰ ਸਕਿਆ ਉਸ ਦੇ ਪਿਤਾ ਜੋ ਉਸ ਨੂੰ ਚੰਗਾ ਪੜ੍ਹਾ-ਲਿਖਾ ਕੇ ਉਚ ਵਿੱਦਿਆ ਦਿਵਾ ਕੇ ਇੱਕ ਕਾਰੋਬਾਰੀ ਵਿਅਕਤੀ ਬਣਾਉਣਾ ਚਾਹੁੰਦੇ ਸਨ, ਨੂੰ ਨਿਰਾਸ਼ਾ ਹੀ ਮਿਲੀ ਕਿਉਂਕਿ ਦਸਵੀਂ ਤੋਂ ਬਾਅਦ ਅਗਲੇ ਦੋ ਸਾਲ ਬਿਨ੍ਹਾਂ ਕਿਸੇ ਡਿਗਰੀ ਪ੍ਰਾਪਤ ਕਰਨ ਦੇ ਉਸਨੇ ਤਿੰਨ ਕਾਲਜ ਬਦਲੇ ਪਹਿਲਾਂ ਬੈਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਬਟਾਲਾ ਵਿੱਚ ਐਫ.ਐਸ.ਸੀ. ਵਿੱਚ ਦਾਖਲਾ ਲਿਆ ਅਤੇ ਬੋਰਡ ਦੇ ਇਮਤਿਹਾਨਾਂ ਤੋਂ ਪਹਿਲਾਂ ਹੀ ਛੱਡ ਦਿੱਤਾ ਫੇਰ ਨਾਭੇ ਜਾ ਕੇ ਸਰਕਾਰੀ ਰਿਪੂਦਮਨ ਕਾਲਜ ਵਿੱਚ ਦਾਖਲ ਹੋਇਆ ਪਰ ਕੁਝ ਹੀ ਮਹੀਨਿਆਂ ਪਿੱਛੋਂ ਮੁੜ ਆਇਆ ਤੇ ਆਰਟਸ ਵਿਸ਼ਿਆਂ ਨਾਲ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਚ ਦਾਖਲਾ ਲੈ ਲਿਆ, ਉਥੇ ਵੀ ਇਮਤਿਹਾਨ ਨਾ ਦਿੱਤਾ ਤੇ ਸਾਲ ਬਾਅਦ ਇਹ ਕਾਲਜ ਛੱਡ ਕੇ ਬੈਜਨਾਥ ਜਿਲ੍ਹਾ ਕਾਂਗੜਾ ਦੇ ਇੱਕ ਸਕੂਲ ਵਿੱਚ ਓਵਰਸੀਅਰ ਦੇ ਕੋਰਸ ਵਿੱਚ ਦਾਖਲਾ ਲੈ ਲਿਆ

ਬੈਜਨਾਥ ਵਿਖੇ ਉਸਨੂੰ ਮੈਨਾ ਨਾਂਅ ਦੀ ਇੱਕ ਕੁੜੀ ਮਿਲੀ ਜੋ ਉਸ ਨੂੰ ਚੰਗੀ ਲੱਗੀ ਪਰ ਕੁਝ ਦੇਰ ਬਾਅਦ ਹੀ ਪਤਾ ਲੱਗਾ ਕਿ ਮੈਨਾ ਦੀ ਟਾਈਫਾਈਡ ਨਾਲ ਮੌਤ ਹੋ ਗਈ ਹੈ ਪ੍ਰੋ. ਮੋਹਨ ਸਿੰਘ ਵਾਂਗ ਸ਼ਿਵ ਵੀ ਆਪਣੇ ਪਿਆਰੇ ਦੀ ਮੌਤ ਦੇ ਸੋਗ ਅਤੇ ਹਿਜਰ ਦਾ ਸ਼ਿਕਾਰ ਹੋ ਗਿਆ ਮੋਹਨ ਸਿੰਘ ਤਾਂ ਉਸ ਸੋਗਤੇ ਕਾਬੂ ਪਾ ਸਕਿਆ ਸੀ ਪਰ ਸ਼ਿਵ ਦੇ ਦਿਲ ਅੰਦਰ ਇਸ ਮੌਤ ਦਾ ਗ਼ਮ, ਉਹਦੇ ਮਰਦੇ ਦਮ ਤੱਕ ਜਿੰਦਾ ਰਿਹਾ ਉਹ ਸੋਗ ਅਤੇ ਵਿਛੋੜਾ ਉਸ ਦੇ ਕਈ ਗੀਤਾਂ ਵਿੱਚ ਝਲਕਦਾ ਹੈ


ਸ਼ਿਵ ਜਦੋਂ ਕਾਦੀਆਂ ਵਿੱਚ ਸੀ, ਉਦੋਂ ਹੀ ਉਹ ਆਪਣੇ ਜਮਾਤੀਆਂ ਤੇ ਯਾਰਾਂ-ਦੋਸਤਾਂ ਨੂੰ ਗ਼ਜ਼ਲਾਂ ਤੇ ਗਾਣੇ ਸੁਣਾਉਣ ਲੱਗ ਪਿਆ ਉਹਦੀ ਆਵਾਜ ਵੀ ਸੁਰੀਲੀ ਸੀ ਤੇ ਲਫਜ਼ ਵੀ, ਇਸੇ ਕਰਕੇ ਉਸਦੇ ਕਈ ਪ੍ਰਸ਼ੰਸਕ ਬਣ ਗਏ ਸਨ ਹੁਣ ਉਸਨੇ ਫਿਲਮੀ ਅਤੇ ਲੋਕ ਗੀਤਾਂ ਦੀ ਬਜਾਏ ਆਪਣੇ ਹੀ ਗੀਤ ਜਾਂ ਕਵਿਤਾ ਬੋਲਣੀਆਂ ਸ਼ੁਰੂ ਕਰ ਦਿੱਤੀਆਂ ਸਨ ਉਹ ਛੇਤੀ ਹੀ ਬਟਾਲੇ ਦੇ ਸਾਹਿਤਕ ਖੇਤਰ ਵਿੱਚ ਛਾ ਗਿਆ ਬਟਾਲੇ ਦੇ ਕੁਝ ਸੀਨੀਅਰ ਲੇਖਕਾਂ ਜਸਵੰਤ ਸਿੰਘ ਰਾਹੀ, ਕਰਤਾਰ ਸਿੰਘ ਬਲੱਗਣ ਅਤੇ ਬਰਕਤ ਰਾਮ ਯਮਨ ਨੇ ਸ਼ਿਵ ਬਟਾਲਵੀ ਨੂੰ ਬਟਾਲੇ ਅਤੇ ਬਟਾਲੇ ਤੋਂ ਬਾਹਰ ਕਈ ਕਵੀ ਦਰਬਾਰਾਂ ਅਤੇ ਮੁਸ਼ਾਇਰਿਆਂ ਵਿੱਚ ਪੇਸ਼ ਕੀਤਾ

ਮੈਨਾ ਦੀ ਮੌਤ ਤੋਂ ਬਾਅਦ ਸ਼ਿਵ ਦੇ ਦਿਲ ਨੂੰ ਇੱਕ ਹੋਰ ਸੱਟ ਵੱਜੀ ਉਹ, ਗੁਰਬਖਸ਼ ਪ੍ਰੀਤਲੜੀ ਦੀ ਕੁੜੀ ਵੱਲ ਆਕਰਸ਼ਿਤ ਹੋਇਆ ਤਾਂ ਉਹ ਮੁਲਕ ਛੱਡ ਕੇ ਅਮਰੀਕਾ ਚਲੀ ਗਈ ਤੇ ਉਥੇ ਜਾ ਕੇ ਵਿਆਹ ਕਰਵਾ ਲਿਆ ਸ਼ਿਵ ਨੇਸ਼ਿਕਰਾਕਵਿਤਾ ਲਿਖੀ ਜੋ ਬਹੁਤ ਹੀ ਪ੍ਰਸਿੱਧ ਹੈ


ਮਾਏਂ ਨੀ ….. ਮਾਏਂ ਨੀ ….

ਮੈਂ ਇੱਕ ਸ਼ਿਕਰਾ ਯਾਰ ਬਣਾਇਆ

ਇੱਕ ਉਡਾਰੀ ਉਸ ਐਸੀ ਮਾਰੀ

ਉਹ ਫਿਰ ਵਤਨੀਂ ਨਾ ਆਇਆ


ਪੜ੍ਹਾਈ ਕਰਵਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਵਿੱਚ ਨਾਕਾਮ ਰਹਿਣ ਤੋਂ ਬਾਅਦ ਪਿਤਾ ਕ੍ਰਿਸ਼ਨ ਗੋਪਾਲ ਨੇ ਪੁੱਤਰ ਸ਼ਿਵ ਕੁਮਾਰ ਨੂੰ ਬਦੋ-ਬਦੀ ਪਟਵਾਰੀ ਲਵਾ ਦਿੱਤਾ ਪਰ ਇਸ ਕੰਮ ਵਿੱਚ ਉਸਨੇ ਭੋਰਾ ਵੀ ਰੁਚੀ ਨਾ ਦਿਖਾਈ 1961 ਵਿੱਚ ਉਸਨੇ ਇਸ ਨੌਕਰੀ ਤੋਂ ਵੀ ਅਸਤੀਫਾ ਦੇ ਦਿੱਤਾ ਅਤੇ 1966 ਤੱਕ ਬੇਰੁਜਗਾਰ ਹੀ ਰਿਹਾ ਪਿਤਾ ਕੋਲੋਂ ਕੋਈ ਖਰਚਾ ਨਹੀਂ ਸੀ ਲੈਂਦਾ ਇਸ ਲਈ ਇਸ ਸਮੇਂ ਦੌਰਾਨ ਉਹ ਕਦੀ ਕਦਾਈਂ ਕਵੀ ਦਰਬਾਰਾਂ ਵਿੱਚ ਆਪਣੀਆਂ ਕਵਿਤਾਵਾਂ ਪੜ੍ਹਨ ਦੇ ਸੇਵਾ ਫਲ ਜਾਂ ਕੁਝ ਛਪ ਚੁੱਕੀਆਂ ਕਿਤਾਬਾਂ ਦੀ ਨਿਗੂਣੀ ਜਿਹੀ ਰਾਇਲਟੀ ਤੇ ਹੀ ਗੁਜਾਰਾ ਕਰਦਾ ਸੀ ਸ਼ਿਵ ਦੇ ਆਜਾਦ ਜਿਹੇ ਸੁਭਾਅ ਕਾਰਨ, ਪਿਓ-ਪੁੱਤ ਦੀ ਘੱਟ ਹੀ ਬਣਦੀ ਸੀ ਕਈ-ਕਈ ਦਿਨ ਉਹ ਘਰੋਂ ਚਲੇ ਜਾਂਦਾ ਤੇ ਦਿਨ ਰਾਤ ਦੋਸਤਾਂ-ਯਾਰਾਂ ਦੇ ਘਰੀਂ ਹੀ ਰਹਿੰਦਾ ਆਖਰ 1966 ਵਿੱਚ ਰੋਜੀ-ਰੋਟੀ ਦੇ ਉਪਰਾਲੇ ਵਜੋਂ ਉਸਨੇ ਸਟੇਟ ਬੈਂਕ ਆਫ ਇੰਡੀਆ ਦੀ ਬਟਾਲਾ ਸ਼ਾਖਾ ਵਿੱਚ ਕਲਰਕ ਦੀ ਨੌਕਰੀ ਲੈ ਲਈ


5
ਫਰਵਰੀ ਸੰਨ 1967 ਨੂੰ ਸ਼ਿਵ ਦਾ ਵਿਆਹ, ਗੁਰਦਾਸਪੁਰ ਜਿਲ੍ਹੇ ਦੇ ਹੀ ਇੱਕ ਪਿੰਡ ਕੀੜੀ ਮੰਗਿਆਲ ਦੀ ਅਰੁਣਾ ਨਾਲ ਹੋ ਗਿਆ ਉਸਦਾ ਵਿਆਹੁਤਾ ਜੀਵਨ ਖੁਸ਼ ਅਤੇ ਹਰ ਪੱਖੋਂ ਠੀਕ ਠਾਕ ਸੀ ਉਨ੍ਹਾਂ ਦੇ ਘਰ ਦੋ ਬੱਚੇ ਪੁੱਤਰ ਮਿਹਰਬਾਨ ਅਤੇ ਧੀ ਪੂਜਾ ਨੇ ਜਨਮ ਲਿਆ ਸ਼ਿਵ ਆਪਣੇ ਬੱਚਿਆਂ ਨੂੰ ਬੇਹੱਦ ਪਿਆਰ ਕਰਦਾ ਸੀ ਸੰਨ 1968 ਵਿੱਚ ਸਟੇਟ ਬੈਂਕ ਆਫ ਇੰਡੀਆ ਦੇ ਮੁਲਾਜ਼ਮ ਵਜੋਂ ਬਦਲ ਕੇ ਉਹ ਚੰਡੀਗੜ੍ਹ ਆ ਗਿਆ


ਚੰਡੀਗੜ੍ਹ ਆ ਕੇ ਵੀ ਸ਼ਿਵ ਨੇ ਬੈਂਕ ਦੀ ਨੌਕਰੀ ਵਿੱਚ ਕੋਈ ਦਿਲਚਸਪੀ ਨਾ ਵਿਖਾਈ ਉਹ 21 ਸੈਕਟਰ ਵਿੱਚ ਇੱਕ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਤੇ ਹਫਤੇ ਵਿੱਚ ਇੱਕ ਜਾਂ ਦੋ ਦਿਨ ਹੀ ਕੰਮ ਤੇ ਜਾਂਦਾ ਸੀ

ਹੁਣ ਤੱਕ ਕਵਿਤਾਵਾਂ ਵਿਚਲੀ ਪੀੜਾ ਤੇ ਦੁੱਖ ਕਦੀ ਉਸਦੇ ਚਿਹਰੇ ਤੇ ਨਹੀਂ ਸੀ ਝਲਕਿਆ ਆਪਣੇ ਪ੍ਰਸ਼ੰਸਕਾਂ ਤੇ ਦੋਸਤਾਂ ਨਾਲ ਬੈਠਕਾਂ ਦੌਰਾਨ ਉਹ ਇੱਕ ਖੁਸ਼-ਦਿਲ, ਹਾਸੇ-ਠੱਠੇ ਪਰ ਤੇਜ ਦਿਮਾਗ ਵਾਲਾ ਅਤੇ ਬਹੁਤ ਹੀ ਜ਼ਹੀਨ ਵਿਅਕਤੀ ਸੀ ਆਪਣੇ ਉਦਾਸੀ ਭਰੇ, ਬਿਰਹਾ ਤੇ ਵਿਛੋੜੇ ਦੇ ਗੀਤ ਅਤੇ ਕਵਿਤਾਵਾਂ ਬੋਲਦਿਆਂ ਉਹ ਇੱਕ-ਦਮ ਚੁਟਕਲੇ ਸੁਣਾਉਣ ਲੱਗ ਪੈਂਦਾ ਜਾਂ ਹਲਕੇ-ਫੁਲਕੇ ਵਿਸ਼ੇ ਤੇ ਬੋਲਣ ਲੱਗਦਾ


1972
ਵਿੱਚ ਸ਼ਿਵ ਬਟਾਲਵੀ ਨੇ ਇੰਗਲੈਂਡ ਦਾ ਦੌਰਾ ਕੀਤਾ ਪੰਜਾਬੀ ਬਰਾਦਰੀ ਵਿੱਚ ਉਸਦੀ ਸ਼ਾਇਰੀ ਦੀ ਮਸ਼ਹੂਰੀ ਅਤੇ ਸ਼ੋਹਰਤ ਉਸਦੇ ਉਥੇ ਪਹੁੰਚਣ ਤੋਂ ਪਹਿਲਾਂ ਹੀ ਪੁੱਜ ਚੁੱਕੀ ਸੀ ਉਥੋਂ ਦੇ ਸਥਾਨਕ ਭਾਰਤੀ ਅਖਬਾਰਾਂ ਵਿੱਚ ਸੁਰਖੀਆਂ ਅਤੇ ਫੋਟੋਆਂ ਸਹਿਤ ਸ਼ਿਵ ਦੇ ਆਗਮਨ ਦਾ ਐਲਾਨ ਕੀਤਾ ਗਿਆ


ਸ਼ਿਵ ਦੇ ਸਨਮਾਨ ਵਿੱਚ ਹੀ ਇੱਕ ਹੋਰ ਵੱਡੀ ਇਕੱਤਰਤਾ ਰੋਚਸਟਰ (ਕੇਂਟ) ਵਿਖੇ ਕੀਤੀ ਗਈ ਉਥੇ ਪ੍ਰਸਿੱਧ ਚਿੱਤਰਕਾਰ ਸ਼ੋਭਾ ਸਿੰਘ ਵੀ ਹਾਜਰ ਸਨ, ਜੋ ਕਾਫੀ ਦੂਰੋਂ ਆਪਣੇ ਖਰਚੇ ਤੇ ਚੱਲ ਕੇ ਸ਼ਿਵ ਨੂੰ ਮਿਲਣ ਆਏ ਸਨ ਬਟਾਲਵੀ ਦੇ ਰੁਝੇਵੇਂ ਅਤੇ ਪ੍ਰੋਗਰਾਮ, ਸਥਾਨਕ ਮੀਡੀਆ ਦੁਆਰਾ ਰਿਪੋਰਟ ਕੀਤੇ ਜਾਂਦੇ ਸਨ ਇੰਗਲੈਂਡ ਵਿੱਚ ਬੀ.ਬੀ.ਸੀ. ਟੈਲੀਵੀਯਨ ਨੇ ਸ਼ਿਵ ਦੀ ਇੰਟਰਵਿਊ ਵੀ ਰਿਕਾਰਡ ਕੀਤੀ ਸਮਾਗਮਾਂ ਵਿੱਚ ਜਾਂ ਕਿਸੇ ਦੇ ਘਰੇ, ਮਿਲਣ ਆਉਣ ਵਾਲਿਆਂ ਨਾਲ ਵਿਚਾਰ-ਵਟਾਂਦਰੇ ਜਾਂ ਸ਼ੇਅਰੋ-ਸ਼ਾਇਰੀ ਦੌਰਾਨ, ਦੇਰ ਰਾਤ ਜਾਂ ਸਵੇਰੇ ਦੋ-ਢਾਈ ਵਜੇ ਤੱਕ ਸ਼ਿਵ ਜਾਗਦਾ ਰਹਿੰਦਾ ਤੇ ਸ਼ਰਾਬ ਜਿਆਦਾ ਪੀਣ ਲੱਗ ਪਿਆ ਸੀ


ਸੰਨ 1960 ਤੋਂ 1965 ਦੇ ਦਰਮਿਆਨ ਸ਼ਿਵ ਦੇ ਪੰਜ ਕਾਵਿ ਸੰਗ੍ਰਹਿ ਛਪੇ ਸ਼ਿਵ ਦੀ ਸ਼ਾਇਰੀ ਵਿੱਚ ਬੜਾ ਪਿੰਡ ਲੋਹਤੀਆਂ, ਜਿੱਥੇ ਉਸਦਾ ਬਚਪਨ ਗੁਜਰਿਆ, ਵਿੱਚ ਬਿਤਾਏ ਹੋਏ ਦਿਨਾਂ ਦੀਆਂ ਯਾਦਾਂ, ਮਨ ਮੋਹ ਲੈਣ ਵਾਲੇ ਕੁਦਰਤੀ ਦ੍ਰਿਸ਼ਾਂ ਵਾਲੀ ਸੁੰਦਰਤਾ, ਦੇਸ਼ ਦੀ ਵੰਡ ਵੇਲੇ ਉਸ ਜਗ੍ਹਾ ਦਾ ਵਿਛੋੜਾ ਅਤੇ ਠੁਠ ਪੰਜਾਬੀ ਪੇਂਡੂ ਜੀਵਨ, ਬਿੰਬ ਵਿਧਾਨ ਹਨ ਸ਼ਿਵ ਦੀ ਸ਼ਾਇਰੀ ਦੇ ਮੁੱਲ ਦਾ ਇੱਥੋਂ ਅੰਦਾਜਾ ਲੱਗ ਸਕਦਾ ਹੈ ਕਿ ਬਹੁਤ ਸਾਰੇ ਨਾਮਵਰ ਭਾਰਤੀ ਅਤੇ ਪਾਕਿਸਤਾਨੀ ਗਾਇਕਾਂ ਨੇ ਉਸਨੂੰ ਗਾਇਆ ਹੈ ਬਟਾਲਵੀ ਸਭ ਤੋਂ ਘੱਟ ਉਮਰ ਵਿੱਚ ਸਾਹਿਤ ਅਕੈਡਮੀ ਐਵਾਰਡ ਹਾਸਲ ਕਰਨ ਵਾਲਾ ਆਧੁਨਿਕ ਪੰਜਾਬੀ ਕਵੀ ਹੈ ਸੰਨ 1965 ਵਿੱਚ ਛਪੇ ਉਸਦੇ ਕਾਵਿ-ਨਾਟਕ ਲੂਣਾ ਲਈ ਉਸਨੂੰ 1967 ਵਿੱਚ ਇਹ ਐਵਾਰਡ ਮਿਲਿਆ ਥੋੜ੍ਹੀ ਉਮਰ ਵਿੱਚ ਹੀ ਕਵਿਤਾ ਦਾ ਲੰਮਾ ਪੈਂਡਾ ਤਹਿ ਕਰਨ ਵਾਲੇ ਇਸ ਕਵੀ ਦੀਆਂ ਲਿਖਤਾਂ ਵਿੱਚ ਬਿਰਹਾ ਅਤੇ ਅੰਤਰ-ਪੀੜਾ ਪ੍ਰਧਾਨ ਹੈ ਸ਼ਿਵ ਬਟਾਲਵੀ ਨੇ 1957 ਤੋਂ 60 ਤੱਕ ਲਿਖੀਆਂ ਕਵਿਤਾਵਾਂ ਦਾ ਪਹਿਲਾ ਕਾਵਿ ਸੰਗ੍ਰਹਿ ਪੀੜਾਂ ਦਾ ਪਰਾਗਾ’ (1960) ਤੋਂ ਲੈ ਕੇ ਤੇ ਮੈਂ ਤੇ ਮੈਂ’ (1970) ਤੱਕ ਦਾ ਲੰਮਾ ਸਫਰ ਤਹਿ ਕੀਤਾ


ਲਾਜਵੰਤੀ, ਆਟੇ ਦੀਆਂ ਚਿੜੀਆਂ, ਮੈਨੂੰ ਵਿਦਾ ਕਰੋ, ਦਰਦਮੰਦਾਂ ਦੀਆਂ ਆਹੀਂ, ਲੂਣਾ, ਮੈਂ ਅਤੇ ਮੈਂ, ਆਰਤੀ, ਅਲਵਿਦਾ, ਬਿਰਹਾ ਤੂੰ ਸੁਲਤਾਨ ਆਦਿ ਕਾਵਿ ਸੰਗ੍ਰਹਿ ਛਪੇ ਜੋ ਸ਼ਿਵ ਦੀ ਸ਼ਾਇਰੀ ਨੂੰ ਅਮਰ ਬਣਾਉਂਦੇ ਹਨਆਟੇ ਦੀਆਂ ਚਿੜੀਆਂਕਾਵਿ ਸੰਗ੍ਰਹਿ ਲਈ ਸ਼ਿਵ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਪਹਿਲਾ ਇਨਾਮ ਦਿੱਤਾ ਗਿਆਅਲਵਿਦਾਤੇ ਬਿਰਹਾ ਤੂੰ ਸੁਲਤਾਨਕਾਵਿ ਸੰਗ੍ਰਹਿ ਸ਼ਿਵ ਦੀ ਮੌਤ ਤੋਂ ਬਾਅਦ ਛਾਪੇ ਗਏ ਸ਼ਿਵ ਦੀ ਸ਼ਾਇਰੀ ਅਤੇ ਕਵਿਤਾਵਾਂ ਇੰਨੀਆਂ ਸੁਰੀਲੀਆਂ ਸਨ ਕਿ ਆਮ ਲੋਕਾਂ ਦੀ ਜੁਬਾਨ ਤੇ ਚੜ੍ਹ ਗਈਆਂ ਉਨ੍ਹਾਂ ਵਿੱਚ ਸਦੀਵੀਂ ਰਸ ਸੀ ਸ਼ਿਵ ਕੁਮਾਰ ਦੀਆਂ ਚਰਚਿਤ ਹੋਈਆਂ ਕਵਿਤਾਵਾਂ ਵਿੱਚ ਪੀੜਾਂ ਦਾ ਪਰਾਗਾ, ਕੰਡਿਆਲੀ ਥੋਰ, ਤਿਤਲੀਆਂ, ਲਾਜਵੰਤੀ, ਨੂਰਾ ਆਦਿ ਹਨ ਖੱਬੇ-ਪੱਖੀ ਅਤੇ ਸੁਧਾਰ ਪੱਖੀ ਲੇਖਕਾਂ ਦੁਆਰਾ ਕੀਤੀ ਜਾ ਰਹੀ ਬੇਲੋੜੀ ਨੁਕਤਾਚੀਨੀ ਤੋਂ ਸ਼ਿਵ ਬਹੁਤ ਨਿਰਾਸ਼ ਸੀ ਆਪਣੀ ਸ਼ਾਇਰੀ ਦੀ ਇਸ ਤਰ੍ਹਾਂ ਦੀ ਬੇ-ਇਨਸਾਫੀ ਵਾਲੀ ਨਿੰਦਾ ਤੋਂ ਖਫਾ ਹੋ ਕੇ ਹੁਣ ਉਸ ਨੇ ਖੁੱਲ੍ਹੇਆਮ ਬੋਲਣਾ ਸ਼ੁਰੂ ਕਰ ਦਿੱਤਾ ਸੀ ਇਨ੍ਹਾਂ ਲੋਕਾਂ ਵੱਲੋਂ ਉਹਦੀਆਂ ਕਵਿਤਾਵਾਂ ਅਤੇ ਆਸ਼ਾਰਾਂ ਦੀ ਨੁਕਤਾਚੀਨੀ ਨੇ ਉਹਦੇ ਦਿਲੋ-ਦਿਮਾਗ ਤੇ ਬੜਾ ਅਸਰ ਕੀਤਾ


ਹੁਣ ਸ਼ਿਵ ਦੇ ਵਿਹਾਰ ਅਤੇ ਸੁਭਾਅ ਵਿੱਚ ਕੁੜੱਤਣ ਝਲਕਣ ਲੱਗ ਪਈ ਸੀ ਉਹਦੀ ਸਿਹਤ ਕੁਝ ਖਰਾਬ ਰਹਿਣ ਲੱਗ ਪਈ ਸੈਕਟਰ 22 ਦੇ ਇੱਕ ਸਟੋਰ ਵਿੱਚ ਉਸਨੂੰ ਇੱਕ ਦੌਰਾ ਵੀ ਪਿਆ ਉਹ ਬੜੀਆਂ ਆਸਾਂ ਨਾਲ ਚੰਡੀਗੜ੍ਹ ਆਇਆ ਸੀ ਪਰ ਚਾਰ ਸਾਲ ਇੱਥੇ ਰਹਿਣ ਤੋਂ ਬਾਅਦ ਜਦ ਉਹ ਵਾਪਸ ਗਿਆ ਤਾਂ ਉਹਦੇ ਅੰਦਰ ਬੜੀ ਕੜਵਾਹਟ ਅਤੇ ਨਿਰਾਸ਼ਾ ਸੀ ਹੁਣ ਤਾਂ ਉਹ ਆਉਣ ਵਾਲੀ ਆਪਣੀ ਮੌਤ ਦੀ ਗੱਲ ਆਮ ਹੀ ਕਰਨ ਲੱਗ ਪਿਆ ਸੀ ਅਤੇ ਬਿਨ੍ਹਾਂ ਨਾਗਾ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ ਸੀ ਇੰਗਲੈਂਡ ਤੋਂ ਵਾਪਸ ਆ ਕੇ ਕੁਝ ਮਹੀਨਿਆਂ ਵਿੱਚ ਹੀ ਉਸਦੀ ਸਿਹਤ ਦਿਨੋ-ਦਿਨ ਵਿਗੜਨ ਲੱਗੀ ਇੰਝ ਲੱਗਦਾ ਸੀ ਕਿ ਹੁਣ ਉਹ ਤੰਦੁਰਸਤ ਨਹੀਂ ਹੋ ਸਕੇਗਾ ਉਤੋਂ ਉਹਦੀ ਆਰਥਿਕ ਹਾਲਤ ਵੀ ਬਹੁਤ ਪਤਲੀ ਹੋ ਚੁੱਕੀ ਸੀ ਇਸ ਮਾੜੀ ਹਾਲਤ ਵਿੱਚ ਦੋਸਤ ਮਿੱਤਰ ਵੀ ਸਾਥ ਛੱਡ ਰਹੇ ਸਨ ਪਰ ਕਿਸੇ ਤਰ੍ਹਾਂ ਕਰਕੇ ਪਤਨੀ ਅਰੁਣਾ ਨੇ ਸ਼ਿਵ ਨੂੰ ਚੰਡੀਗੜ੍ਹ ਦੇ 16 ਸੈਕਟਰ ਵਿਚਲੇ ਜਨਰਲ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਜਿੱਥੇ ਕੁਝ ਦਿਨ ਉਹਦਾ ਇਲਾਜ ਚੱਲਿਆ ਦੋ ਕੁ ਮਹੀਨੇ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਵੀ.ਜੇ. (ਗੁਰੂ ਤੇਗ ਬਹਾਦਰ) ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਉਹ ਹਸਪਤਾਲ ਵਿੱਚ ਨਹੀਂ ਸੀ ਮਰਨਾ ਚਾਹੁੰਦਾ ਇਸੇ ਕਰਕੇ ਉਹ ਡਾਕਟਰਾਂ ਦੀ ਮਰਜੀ ਦੇ ਖਿਲਾਫ ਆਪਣੇ ਪਰਿਵਾਰਕ ਘਰ ਬਟਾਲੇ ਚਲਾ ਗਿਆ ਉਸ ਤੋਂ ਪਿੱਛੋਂ ਉਸਨੂੰ ਉਹਦੇ ਸਹੁਰੇ ਪਿੰਡ ਕੀੜੀ ਮੰਗਿਆਲ ਲਿਜਾਇਆ ਗਿਆ ਛੇ ਅਤੇ ਸੱਤ ਮਈ ਦੀ ਵਿਚਕਾਰਲੀ ਇਹ ਰਾਤ ਸ਼ਾਇਦ ਪੰਜਾਬੀ ਕਵਿਤਾ ਦੀ ਸਭ ਤੋਂ ਹਨ੍ਹੇਰੀ ਰਾਤ ਸੀ ਜਦ 7 ਮਈ 1973 ਦੀ ਕੁੱਕੜ ਬਾਂਗ ਤੋਂ ਪਹਿਲਾਂ ਹੀ ਹਿਜਰ ਦੀ ਪਰਿਕਰਮਾ ਕਰਦਾ ਹੋਇਆ, ਭਰਿਆ-ਭਰਾਇਆ, ਸ਼ਿਵ ਕੁਮਾਰ ਬਟਾਲਵੀ ਜੋਬਨ ਰੁੱਤੇ ਹੀ ਫੁੱਲ ਜਾਂ ਤਾਰਾ ਜਾ ਬਣਿਆ 

ਉੱਪਰ ਚੱਲੋ

 

 

 

 
             

ਇਸ ਵੈਬ-ਸਾਇਟ ਦਾ ਵਿਕਾਸ ਅਤੇ ਸਾਂਭ-ਸੰਭਾਲ (2007)
               Challengers Software Technologies (Pioneers in publishing web-content in Hindi & Punjabi)
               SCO 64, First Floor, Sector 40-C, CHANDIGARH (UT) INDIA
               Phone: 91-172-2699064, 4633064, 091-98766 86555
               contact: info.punjab@gmail.com