ਪੰਜਾਬੀ ਵੈਬ-ਸਾਈਟ ਤੇ ਆਪ ਜੀ ਦਾ ਸਵਾਗਤ ਹੈ।   ਵੀਰਪੰਜਾਬ ਡਾਟ ਕਾਮ  वीरपंजाब डाट काम   ویرپنجاب ڈاٹ کام   veerpunjab dot com
Spread the love

ਖੰਜਰ ਜਿਗਰੀ ਯਾਰ ਦਾ ਇੰਦਰਜੀਤ ਪੁਰੇਵਾਲ

ਪਿੱਠ ਦੇ ਵਿੱਚ ਖੋਭਿਆ ਜਦ ਖੰਜਰ ਜਿਗਰੀ ਯਾਰ ਨੇ,
ਦੁਸ਼ਮਣੀ ਸੋਚਾਂ ‘ਚ ਪਾਤੀ ਦੋਸਤੀ ਦੇ ਵਾਰ ਨੇ।
ਦਿਲ ਆਦੀ ਹੋ ਗਿਐ ਨਿੱਤ ਨਵੀਆਂ ਚੋਟਾਂ ਖਾਣ ਦਾ,
ਕੋਈ ਫਰਕ ਨਹੀਂ ਓਸ ਨੂੰ ਹੁਣ ਫੁੱਲ ਨੇ ਜਾਂ ਖਾਰ ਨੇ।
ਮਾਣ ਨਾ ਕਰੀਏ ਕਦੀ ਵੀ ਹੁਸਨ ਜਾਂ ਰੰਗ ਰੂਪ ਦਾ,
ਪਤਝੜਾਂ ਤੋਂ ਸਿੱਖਿਆ ਏ ਸਬਕ ਇਹ ਬਹਾਰ ਨੇ।
ਐ ਖ਼ੁਦਾ ਜਿੱਥੇ ਵੀ ਹੈਂ ਲੁਕਿਆ ਰਹਿ ਮਹਿਫੂਜ਼ ਏਂ,
ਥੱਲੇ ਨਾ ਆਵੀਂ ਭੁੱਲ਼ ਕੇ ਏਥੇ ਘਰ-ਘਰ ਵਿੱਚ ਅਵਤਾਰ ਨੇ।
ਉਹ ਕੁਲਹਿਣੀ ਘੜੀ ਮੈਨੂੰ ਅੱਜ ਵੀ ਨਹੀਂ ਭੁੱਲਦੀ,
ਗੈਰ ਦੀ ਬੁੱਕਲ ‘ਚ ਬਹਿ ਕੇ ਤੱਕਿਆ ਜਦ ਯਾਰ ਨੇ।
ਮੈਂ ਰੋਜ਼ ਸੂਲੀ ਚੜ੍ਹ ਰਿਹਾ ਏਨੀ ਸਜ਼ਾ ਹੀ ਬਹੁਤ ਏ,
ਮਰੇ ਨੂੰ ਕੀ ਮਾਰਨਾ ਏ ਪੁਰੇਵਾਲ ਨੂੰ ਤਲਵਾਰ ਨੇ।


ਇੰ
ਰਜੀਤ ਪੁਰੇਵਾਲ inderjitsinghpurewal@yahoo.com 1-845-702-1887

Loading spinner