ਪੰਜਾਬੀ ਵੈਬ-ਸਾਈਟ ਤੇ ਆਪ ਜੀ ਦਾ ਸਵਾਗਤ ਹੈ।   ਵੀਰਪੰਜਾਬ ਡਾਟ ਕਾਮ  वीरपंजाब डाट काम   ویرپنجاب ڈاٹ کام   veerpunjab dot com
Spread the love

ਗ਼ਮਾਂ ਦੀ ਰਾਤ
ਸ਼ਿਵ ਕੁਮਾਰ ਬਟਾਲਵੀ
ਗ਼ਮਾਂ ਦੀ ਰਾਤ ਲੰਮੀ ਏ
ਜਾਂ ਮੇਰੇ ਗੀਤ ਲੰਮੇ ਨੇ ।
ਨਾ ਭੈੜੀ ਰਾਤ ਮੁਕਦੀ ਏ,
ਨਾ ਮੇਰੇ ਗੀਤ ਮੁਕਦੇ ਨੇ ।
ਇਹ ਸਰ ਕਿੰਨੇ ਕੁ ਡੂੰਘੇ ਨੇ
ਕਿਸ ਨੇ ਹਾਥ ਨਾ ਪਾਈ,
ਨਾ ਬਰਸਾਤਾਂ ਚ ਚੜ੍ਹਦੇ ਨੇ
ਤੇ ਨਾ ਔੜਾਂ ’ਚ ਸੁੱਕਦੇ ਨੇ ।
ਮੇਰੇ ਹੱਡ ਵੀ ਅਵੱਲੇ ਨੇ
ਜੋ ਅੱਗ ਲਾਇਆਂ ਨਹੀਂ ਸੜਦੇ
ਨੇ ਸੜਦੇ ਹਉਕਿਆਂ ਦੇ ਨਾਲ
ਹਾਵਾਂ ਨਾਲ ਧੁਖਦੇ ਨੇ ।
ਇਹ ਫੱਟ ਹਨ ਇਸ਼ਕ ਦੇ
ਇਹਨਾਂ ਦੀ ਯਾਰੋ ਕੀ ਦਵਾ ਹੋਵੇ,
ਇਹ ਹੱਥ ਲਾਇਆਂ ਵੀ ਦੁਖਦੇ ਨੇ
ਮਲ੍ਹਮ ਲਾਇਆਂ ਵੀ ਦੁਖਦੇ ਨੇ ।
ਜੇ ਗੋਰੀ ਰਾਤ ਹੈ ਚੰਨ ਦੀ
ਤਾਂ ਕਾਲੀ ਰਾਤ ਹੈ ਕਿਸ ਦੀ ?
ਨਾ ਲੁਕਦੈ ਤਾਰਿਆਂ ਵਿੱਚ ਚੰਨ
ਨਾ ਤਾਰੇ ਚੰਨ ’ਚ ਲੁਕਦੇ ਨੇ।

Loading spinner