ਕੀਰਤਨ ਸੋਹਿਲਾ
ੴ ਸਤਿਗੁਰ ਪ੍ਰਸਾਦਿ ।।
ਸੋਹਿਲਾ ਰਾਗੁ ਗਉੜੀ ਦੀਪਕ ਮਹਲਾ ੧ (ਪੰਨਾ 12)
ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ।।
ਤਿਤ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ।।੧।।
ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ।।
ਹਉਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ।।੧।। ਰਹਾਉ।।
ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਨਹਾਰੁ।।
ਤੇਰੇ ਦਾਨੈ ਕੀਮਤਿ ਨ ਪਵੈ ਤਿਸੁ ਦਾਤੇ ਕਵਣੁ ਸੁਮਾਰੁ ।।੨।।
ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ।।
ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ।।੩।।
ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ।।
ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ।।੧।।੪।।
ਰਾਗੁ ਆਸਾ ਮਹਲਾ ੧ ।।
ਛਿਅ ਘਰ ਛਿਅ ਗੁਰ ਛਿਅ ਉਪਦੇਸ।।
ਗੁਰੁ ਗੁਰੁ ਏਕੋ ਵੇਸ ਅਨੇਕ ।।੧।।
ਬਾਬਾ ਜੈ ਘਰਿ ਕਰਤੇ ਕੀਰਤਿ ਹੋਇ।।
ਸੋਘਰੁ ਰਾਖੁ ਵਡਾਈ ਤੋਇ ।।੧।। ਰਹਾਉ।।
ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ।।
ਸੂਰਜੁ ਏਕੋ ਰੁਤਿ ਅਨੇਕ।। ਨਾਨਕ ਕਰਤੇ ਕੇ ਕੇਤੇ ਵੇਸ।।੨।।੨।।
ਰਾਗੁ ਧਨਾਸਰੀ ਮਹਲਾ ੧ ।।
ਗਗਨਮੈ ਥਾਲੁ ਰਵਿ ਚੰਦ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ।।
ਧੂਪਿ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ।।੧।।
ਕੈਸੀ ਆਰਤੀ ਹੋਇ।।
ਭਵ ਖੰਡਨਾ ਤੇਰੀ ਆਰਤੀ।।
ਅਨਹਤਾ ਸਬਦ ਵਾਜੰਤ ਭੇਰੀ ।।੧।। ਰਹਾਉ।।
ਸਹਸ ਤਵ ਨੈਨ ਨਨ ਹਹਿ ਤੋਹਿ ਕਉ ਸਹਸ ਮੂਰਤ ਨਨਾ ਏਕ ਤੋਹੀ।।
ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ।।੨।।
ਸਭ ਮਹਿ ਜੋਤਿ ਜੋਤਿ ਹੈ ਸੋਇ।।
ਤਿਸਦੈ ਚਾਨਣਿ ਸਭਿ ਮਹਿ ਚਾਨਣੁ ਹੋਇ।।
ਗੁਰਸਾਖੀ ਜੋਤਿ ਪਰਗਟੁ ਹੋਇ।।
ਜੋ ਤਿਸੁ ਭਾਵੈ ਸੁ ਆਰਤੀ ਹੋਇ ।।੩।।
ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ।।
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾਤੇ ਤੇਰੈ ਨਾਇ ਵਾਸਾ।।੪।।੩।।
ਰਾਗੁ ਗਉੜੀ ਪੂਰਬੀ ਮਹਲਾ ੪।।
ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ।।
ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ।।੧।।
ਕਰਿ ਸਾਧੂ ਅੰਜੁਲੀ ਪੁੰਨ ਵਡਾ ਹੇ।। ਕਰਿ ਡੰਡਉਤ ਪੁੰਨੁ ਵਡਾ ਹੇ ।।੧।। ਰਹਾਉ।।
ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ।।
ਜਿਉ ਜਿਉ ਚਲਹਿ ਚੁਭੈ ਦੁਖ ਪਾਵਹਿ ਜਮ ਕਾਲੁ ਸਹਹਿ ਸਿਰਿ ਡੰਡਾ ਹੇ ।।੨।।
ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਨ ਭਵ ਖੰਡਾ ਹੇ।।
ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ।।੩।।
ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ।।
ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ।।੪।।੪।।
ਰਾਗੁ ਗਉੜੀ ਪੂਰਬੀ ਮਹਲਾ ੫।।
ਕਰਉ ਬੇਨਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ।।
ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ।।੧।।
ਅਉਧ ਘਟੈ ਦਿਨਸੁ ਰੈਣਾ ਰੇ।
ਮਨ ਗੁਰ ਮਿਲਿ ਕਾਜ ਸਵਾਰੇ।।੧।।੧।।ਰਹਾਉ।।
ਇਹ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ।।
ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ।।੨।।
ਜਾਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ।।
ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੋਰਾ।।੩।।
ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ।।
ਨਾਨਕ ਦਾਸ ਇਹੈ ਸੁਖੁ ਮਾਗੈ ਮੋਕਉ ਕਰਿ ਸੰਤਨ ਕੀ ਧੂਰੇ।।੪।।੫।।