ਕਿਕੱਣ ਮਿਲਾਂ ਨੀ ਭੈਣੇ ਮੇਰੀਏ
ਉੱਚੀ, ਉੱਚੀ ਰੋਡ਼ੀ ਵੀਰਾ ਦੰਮ, ਦੰਮ ਵੇ
ਇਕ ਕੰਗਣ ਰੁਡ਼੍ਹਿਆ ਵੇ ਜਾਵੇ
ਮੇਰਾ ਵੀਰ ਮਿਲਕੇ ਜਾਇਓ ਵੇ-ਹੇ
ਮੈਂ ਕਿੱਕਣ ਮਿਲਾਂ ਨੀ ਭੈਣੇ ਮੇਰੀਏ
ਮੇਰੇ ਸਾਥੀ ਜਾਂਦੇ ਦੂਰ
ਮੇਰੀ ਭੈਣ ਫੇਰ ਮਿਲਾਂਗੇ ਨੀ
ਸਾਥੀਆਂ ਤੇਰਿਆਂ ਨੂੰ ਮੂਹਰਿਓਂ ਮੋਡ਼ਾਂ
ਮੇਰਾ ਵੀਰ ਮਿਲਕੇ ਜਾਇਓ ਵੇ-ਹੇ
ਕਿੱਕਣ ਮਿਲਾਂ ਨੀ ਭੈਣੇ ਮੇਰੀਏ
ਮੇਰੇ ਸਾਥੀ ਲੰਘਗੇ ਦੂਰ
ਮੇਰੀ ਭੈਣ ਫੇਰ ਮਿਲਾਂਗੇ ਨੀ
ਸਾਥੀਆਂ ਤੇਰਿਆਂ ਨੂੰ ਮੂਹਡ਼ੀ ਪੀਰਡ਼ੀ
ਤੈਨੂੰ ਪਲੰਘ ਵਿਛਾਉਣਾ
ਮੇਰਾ ਵੀਰ ਮਿਲਕੇ ਜਾਇਓ ਵੇ-ਹੇ
ਕਿੱਕਣ ਮਿਲਾਂ ਨੀ ਭੈਣੇ ਮੇਰੀਏ
ਮੇਰੇ ਸਾਥੀ ਉੱਠਗੇ ਦੂਰ
ਮੇਰੀ ਭੈਣ ਫੇਰ ਮਿਲਾਂਗੇ ਨੀ
ਸਾਥੀਆਂ ਤੇਰਿਆਂ ਲੱਸੀ ਛੰਨਾ
ਤੈਨੂੰ ਕਟੋਰਾ ਦੁੱਧ ਦਾ
ਮੇਰਾ ਵੀਰ ਮਿਲਕੇ ਜਾਇਓ ਵੇ-ਹੇ