ਪੰਜਾਬੀ ਵੈਬ-ਸਾਈਟ ਤੇ ਆਪ ਜੀ ਦਾ ਸਵਾਗਤ ਹੈ।   ਵੀਰਪੰਜਾਬ ਡਾਟ ਕਾਮ  वीरपंजाब डाट काम   ویرپنجاب ڈاٹ کام   veerpunjab dot com
Spread the love

ਚੰਨ ਦੀ ਚਾਨਣੀ

ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਪੜ੍ਹੀਏ ਤਾਂ ਤੇਰਾ ਖਤ ਹੈ,ਸੁਣੀਏ ਤਾਂ ਤੇਰੀ ਸੋਅ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਜੋ ਤੂੰ ਉਮਰ ਭਰ ਜਗਾਏ, ਤੇ ਦਰੀਂ ਘਰੀਂ ਟਿਕਾਏ
ਤੇਰੇ ਚਿਹਰੇ ਉੱਤੇ ਅੱਜ ਵੀ, ਓਹਨਾ ਦੀਵਿਆਂ ਦੀ ਲੋਅ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਤੇਰੇ ਲਫ਼ਜ ਨੇ ਲ਼ਹੂ ਵਿੱਚ,ਤੇਰਾ ਰਾਗ ਹੈ ਰਗਾਂ ਵਿੱਚ
ਐ ਗਜ਼ਲ ਵਸੇਂ ਤੂੰ ਸਾਹੀਂ,ਤੇਰੇ ਤੋਂ ਕੀ ਲੁਕੋ ਹੈ

ਜੋ ਵੀ ਬਾਤ ਤੂੰ ਕਹੀ ਹੈ, ਸੱਜਰੀ ਹਵਾ ਜਿਹੀ ਹੈ
ਇਹ ਬਹਾਰ ਦਾ ਸੁਨੇਹਾ,ਤੇ ਸਵੇਰਿਆਂ ਦੀ ਸੋਅ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਇਹ ਚੰਨ ਦੀ ਚਾਨਣੀ ਵੀ, ਧੁੱਪ ਦਾ ਹੀ ਤਰਜ਼ਮਾ ਹੈ
ਤੇ ਇਹ ਧੁੱਪ ਵੀ ਓੜਕਾਂ ਨੂੰ, ਕਿਸੇ ਬਲ ਰਹੇ ਦੀ ਲੋਅ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਨਫ਼ਰਤ ਦੇ ਤੀਰ ਚਲਦੇ,ਐਪਰ ਨਾ ਮੈਨੂੰ ਖਲਦੇ
ਮੇਰੀ ਆਤਮਾ ਦੁਆਲੇ ,ਤੇਰੇ ਪਿਆਰ ਦੀ ਸੰਜੋ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਤੇਰੇ ਲਫ਼ਜ ਨੇ ਲ਼ਹੂ ਵਿੱਚ,ਤੇਰਾ ਰਾਗ ਹੈ ਰਗਾਂ ਵਿੱਚ
ਐ ਗਜ਼ਲ ਵਸੇਂ ਤੂੰ ਸਾਹੀਂ,ਤੇਰੇ ਤੋਂ ਕੀ ਲੁਕੋ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ

Loading spinner