ਪੰਜਾਬੀ ਵੈਬ-ਸਾਈਟ ਤੇ ਆਪ ਜੀ ਦਾ ਸਵਾਗਤ ਹੈ।   ਵੀਰਪੰਜਾਬ ਡਾਟ ਕਾਮ  वीरपंजाब डाट काम   ویرپنجاب ڈاٹ کام   veerpunjab dot com
Spread the love

ਆਸਮਾਨ ਦਾ ਟੁਕੜਾ
ਪਾਸ਼

ਮੇਰੀ ਜਾਨ ਤਾਂ ਹੈ ਆਸਮਾਨ ਦਾ ਉਹ ਟੁਕੜਾ
ਜੋ ਰੋਸ਼ਨਦਾਨ ਚੌਂ ਪਲਮ ਆਉਂਦਾ ਹੈ
ਸਖਤ ਕੰਧਾਂ ਤੇ ਸੀਖਾਂ ਦਾ ਵੀ ਲਿਹਾਜ ਨਹੀ ਕਰਦਾ
ਉਹ ਤਾਂ ਚਾਹੁੰਦੇ ਹਨ
ਕਿ ਮੈਂ ਇਸ ਟੁਕੜੇ ਦੇ ਆਸਰੇ ਹੀ ਜੀਵਾਂ
ਤਾਂ ਫੇਰ ਕਹਿੰਦੇ ਕਿਉਂ ਨਹੀ ਏਸ ਨੂੰ
ਕਿ ਥਾਏਂ ਹੀ ਜੰਮ ਜਾਵੇ,ਨਵੇਲੇ ਰੰਗ ਨਾ ਬਦਲੇ-
ਦੇਖੋ ਇਹ ਟੁਕੜਾ ਹਰ ਘੜੀ ਰੰਗ ਬਦਲਦਾ ਹੈ
ਇਹਦੇ ਹਰ ਰੰਗ ਦੇ ਲੜ ਲੱਗਿਆ ਹੈ ਹੁਸਨ ਰੁੱਤਾਂ ਦਾ
ਜ਼ਰਾ ਪੁੱਛ ਕੇ ਦੇਖੋ ਇਸ ਟੁਕੜੇ ਨੂੰ ਮੌਸਮ ਨਾਲ ਨਾ ਬੱਝੇ
ਵਗਾਹ ਮਾਰੇ ਇਹ ਆਪਣੇ ਜਿਸਮ ਤੋਂ
ਰੁੱਤਾਂ ਦੇ ਪਰਛਾਵੇਂ
ਇਹ ਟੁਕੜਾ ਤਾਂ ਆਪਣੇ ਮੋਢਿਆਂ ਤੇ
ਪੂਰਾ ਆਸਮਾਨ ਹੀ ਚੁੱਕੀ ਫਿਰਦਾ ਹੈ।

Loading spinner