ਰੁੱਤਾਂ (ਗੁਰਬਾਣੀ ਵਿੱਚੋਂ – ਰੁੱਤਾਂ ਦੀ ਮਹੱਤਤਾ)
ਰੁੱਤਾਂ ਛੇ ਬਸੰਤ ਰੁੱਤ, ਗ੍ਰੀਖਮ ਰੁੱਤ, ਪਾਵਸ ਰੁੱਤ, ਸਰਦ ਰੁੱਤ, ਸਿਸਿਅਰ ਰੁੱਤ, ਹਿਮਕਰ ਰੁੱਤ
1 ਬਸੰਤ ਰੁੱਤ
ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਰਾਮਕਲੀ ਮਹਲਾ ੫ ਛੰਤ ।। (ਪੰਨਾ ੯੨੭)
ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ।।
ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ।।
ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਿਨ ਧਿਆਇਆ ।।
ਸਫਲ ਜਨਮੁ ਭਇਆ ਤਿਨਕਾ ਜਿਨੀ ਸੋ ਪ੍ਰਭ ਪਾਇਆ ।।
ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ।।
ਬਿਨਵੰਤਿ ਨਾਨਕ ਸਿਮਿਰ ਜੀਵਾ ਜਨਮ ਮਰਣ ਰਹੰਤ ਜੀਉ ।। ੧ ।।
ਸਲੋਕ ।। ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ।।
ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ।। ੧ ।।
ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ।।
ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ।। ੨ ।।
ਛੰਤੁ ।। ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ।।
ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ।।
ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ।।
ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ।।
ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ।।
ਬਿਨਵੰਤਿ ਨਾਨਕ ਸਰਿਣ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ।। ੨ ।।
ਤੁਖਾਰੀ ਮਹਲਾ ੧ (ਪੰਨਾ ੧੧੦੮)
ਚੇਤੁ ਬਸੰਤੁ ਭਲਾ ਭਵਰ ਸੁਹਾਵੜੇ
2 ਗ੍ਰੀਖਮ ਰੁੱਤ
ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ।। ਰਾਮਕਲੀ ਮਹਲਾ ੫ ਸਲੋਕ ।। (ਪੰਨਾ ੯੨੮)
ਸਾਧ ਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ।।
ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ।।੧।।
ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ।।
ਨਾਨਕ ਪ੍ਰਭ ਸਰਣਾਗਤੀ ਜਾਕਾ ਵਡ ਪਰਤਾਪੁ ।।੨।।
ਛੰਤ।। ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ।।
ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸ਼ਟਿ ਨ ਕਰਿ ਰਾਮ ਜੀਉ ।।
ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ।।
ਜਲ ਬਾਝੁ ਮਛੁਲੀ ਤੜਫਾਵੈ ਸੰਗਿ ਮਾਇਆ ਰੁਠੀਆ ।।
ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ।।
ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ।।੩।।
ਤੁਖਾਰੀ ਮਹਲਾ ੧ (ਪੰਨਾ ੧੧੦੮)
ਮਾਹੁ ਜੇਠ ਭਲਾ ਪ੍ਰੀਤਮ ਕਿਉ ਬਿਸਰੈ ।।
ਥਲ ਤਾਪਹਿ ਸਰ ਭਾਰ ਸਾਧਨ ਬਿਨਉ ਕਰੈ ।।
ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ।।
ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ।।
ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ।।
ਨਾਨਕ ਜੇਠਿ ਜਾਣੈ ਤਿਸੁ ਕਰਮਿ ਮਿਲੈ ਗੁਣ ਗਹਿਲੀ ।।੭।।
ਮਾਝ ਮਹਲਾ ੫ (ਪੰਨਾ ੧੩੪)
ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ।।
ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ।।
ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹਿ ਸੰਨ੍ਹਿ ।।
ਰੰਗ ਸਭੈ ਨਾਰਾਇਣੈ ਜੇਤੇ ਮਨਿ ਭਾਵੰਨਿ ।।
ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ।।
ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ।।
ਆਪਣ ਲੀਆ ਜੇ ਮਿਲੇ ਵਿਛੁੜਿ ਕਿਉ ਰੋਵੰਨਿ ।।
ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ।।
ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸਕੇ ਭਾਗੁ ਮੰਥਨਿ ।।੪।।
ਆਸਾਡ਼ੁ ਭਲਾ ਸੂਰਜੁ ਗਗਨਿ ਤਪੈ ।।
ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ।।
ਅਗਨਿ ਰਸੁ ਸੋਖੈ ਮਰੀਐ ਧੋਖੇ ਭੀ ਸੋ ਕਿਰਤੁ ਨ ਹਾਰੇ ।।
ਰਥੁ ਫਿਰੈ ਛਾਇਆ ਧਨੁ ਤਾਕੈ ਟੀਡੁ ਲਵੈ ਮੰਝਿ ਬਾਰੇ ।।
ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ।।
ਨਾਨਕ ਜਿਸਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ।।੮।।
ਮਾਝ ਮਹਲਾ ੫ (ਪੰਨਾ ੧੩੪)
ਆਸਾਡ਼ੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ।।
ਜਗਜੀਵਨ ਪੁਰਖੁ ਤਿਆਗ ਕੈ ਮਾਣਸ ਸੰਦੀ ਆਸ ।।
ਦੁਯੈ ਭਾਇ ਵਿਗੁਚੀਐ ਗਲਿ ਪਈ ਸੁ ਜਮ ਕੀ ਫਾਸ ।।
ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ।।
ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ।।
ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ।।
ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ।।
ਪ੍ਰਭ ਤੂਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ।।
ਅਸਾਡ਼ੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ।।੫।।
3 ਪਾਵਸ ਰੁੱਤ
ਰੁਤਿ ਬਰਸੁ ਸੁਹੇਲੀ ਸਾਵਣ ਭਾਦਵੇ ਰਾਮਕਲੀ ਮਹਲਾ ੫ ਸਲੋਕ ।। (ਪੰਨਾ ੯੨੮)
ਸਰਧਾ ਲਾਗਿ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ।।
ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ।।੧।।
ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ।।
ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ।।੨।।
ਛੰਤ ।। ਰੁਤਿ ਬਰਸੁ ਸਹੇਲੀਆ ਸਾਵਣ ਭਾਦਵੇ ਆਨੰਦ ਜੀਉ ।।
ਘਣ ਉਨਵਿ ਵੁਠੇ ਜਲ ਥਲ ਪੂਰਿਆ ਮਰਕੰਦ ਜੀਉ ।।
ਪ੍ਰਭ ਪੂਰਿ ਰਹਿਆ ਸਰਬ ਠਾਈ ਹਰਿਨਾਮ ਨਵਨਿਧਿ ਗ੍ਰਿਹਿ ਭਰੇ ।।
ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ।।
ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ।।
ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ।।੪।।
ਵਾਰ ਮਲਾਰ ਕੀ ।। ਸਲੋਕ ਮ: ੧ (ਪੰਨਾ ੧੨੭੯)
ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ।।
ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ।।੧।।
ਮ:੧।। ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ।।
ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ।।੨।।
ਮਲਾਰ ਵਾਰ ਸਲੋਕ ਮ:੩ (ਪੰਨਾ ੧੨੮੫)
ਸਾਵਣਿ ਸਰਸੀ ਕਾਮਣੀ ਗੁਰ ਸਬਦੀ ਵੀਚਾਰਿ ।।
ਨਾਨਕ ਸਦਾ ਸੁਹਾਗਣੀ ਗੁਰ ਕੇ ਹੇਤਿ ਪਿਆਰਿ ।।੧।।
ਮ:੩ ।। ਸਾਵਣਿ ਦਝੈ ਗੁਣ ਬਾਹਰੀ ਜਿਸੁ ਦੂਜੈ ਭਾਇ ਪਿਆਰੁ ।।
ਨਾਨਕ ਪਿਰ ਕੀ ਸਾਰ ਨ ਜਾਣਈ ਸਭੁ ਸੀਗਾਰੁ ਖੁਆਰੁ ।।੨।।
ਤੁਖਾਰੀ ਮ: ੧ (ਪੰਨਾ ੧੧੦੮)
ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ।।
ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ।।
ਪਿਰ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ।।
ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ।।
ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ।।
ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ।। ੯।।
ਮਾਝ ਮਹਲਾ ੫ (ਪੰਨਾ ੧੩੪)
ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ।।
ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ।।
ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ।।
ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ।।
ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖੁ ਅਪਾਰੁ ।।
ਹਰਿ ਮਿਲਣੈ ਨੋ ਮਨ ਲੋਚਦਾ ਕਰਮਿ ਮਿਲਾਵਣਹਾਰੁ ।।
ਜਿਨਿ ਸਖੀਏ ਪ੍ਰਭ ਪਾਇਆ ਹੰਉ ਤਿਨਕੈ ਸਦ ਬਲਿਹਾਰ ।।
ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਨਹਾਰੁ ।।
ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿਹਾਰੁ ।।੬।।
ਤੁਖਾਰੀ ਮ: ੫ (ਪੰਨਾ ੧੧੦੮)
ਭਾਦੁਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ।।
ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ।।
ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ ।।
ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡੰਸਤੇ ।।
ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ।।
ਨਾਨਕ ਪੂਛਿ ਚਲਉ ਗੁਰ ਅਪਨੇ ਜਹ ਪ੍ਰਭ ਤਹ ਹੀ ਜਾਈਐ ।।੧੦।।
ਮਾਝ ਮਹਲਾ ੫ (ਪੰਨਾ ੧੩੪)
ਭਾਦੁਇ ਭਰਮਿ ਭੁਲਾਣੀਆ ਦੂਜੇ ਲਗਾ ਹੇਤੁ ।।
ਲਖ ਸੀਗਾਰ ਬਣਾਇਆ ਕਾਰਜਿ ਨਾਹਿ ਕੇਤੁ ।।
ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤ ।।
ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ।।
ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ।।
ਹਥ ਮਰੋੜੇ ਤਨੁ ਕਪੇ ਸਿਆਹਹੁ ਹੋਆ ਸੇਤੁ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ।।
ਨਾਨਕ ਪ੍ਰਭ ਸਰਨਾਗਤੀ ਚਰਣ ਬੋਹਿਥ ਪ੍ਰਭ ਦੇਤੁ ।।
ਸੇ ਭਾਦੁਇ ਨਰਕ ਨ ਪਾਇਅਹਿ ਗੁਰੁ ਰਖਣ ਵਾਲਾ ਹੇਤੁ ।।੭।।
4 ਸਰਦ ਰੁੱਤ
ਰੁਤਿ ਸਰਦ ਅਡੰਬਰੋ ਅਸੂ ਕਤਿਕੇ ਰਾਮਕਲੀ ਸਲੋਕ ਮਹਲਾ ੫ (ਪੰਨਾ ੯੨੮)
ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ।।
ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਨੁਹਾਰ ।।੧।।
ਬਿਨੁ ਮਿਲਬੈ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ।।
ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ।।੨।।
ਛੰਤ ।। ਰੁਤਿ ਸਰਦ ਅਡੰਬਰੋ ਅਸੂ ਕਤਿਕੇ ਹਰਿ ਪਿਆਸ ਜੀਉ ।।
ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣ ਤਾਸ ਜੀਉ ।।
ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗ ਬਨਾ ।।
ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ।।
ਈਤ ਊਤ ਦਹਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ।।
ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ।।੫ ।।
ਮਾਰੂ ਡ ਮਹਲਾ ੫ (ਪੰਨਾ ੧੦੯੬)
ਡੇਖਣ ਕੁ ਮੁਸਤਾਕੁ ਮੁਖੁ ਕਿਜੇਹਾ ਤਉ ਧਣੀ ।।
ਫਿਰਦਾ ਕਿਤੈ ਹਾਲਿ ਜਾ ਡਿਠਮੁ ਤਾ ਮਨੁ ਧ੍ਰਾਪਿਆ ।।੧।।
ਤੁਖਾਰੀ ਮਹਲਾ ੧ (ਪੰਨਾ ੧੧੦੯)
ਅਸੁਨਿ ਆਉ ਪਿਰਾ ਸਾਧਨ ਝੂਰਿ ਮੁਈ।।
ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ।।
ਝੂਠਿ ਵਿਗੁਤੀ ਤੀ ਪਿਰ ਮੁਤੀ ਕੁਕਹ ਕਾਹ ਸਿ ਫੁਲੇ ।।
ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ।।
ਦਹਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ।।
ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ।।੧੧।।
ਮਾਝ ਮਹਲਾ ੫ (ਪੰਨਾ ੧੩੪)
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ।।
ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ।।
ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ।।
ਵਿਣੁ ਪ੍ਰਭ ਕਿਉ ਸੁਖੁ ਪਾਇਐ ਦੂਜੀ ਨਾਹੀ ਜਾਇ ।।
ਜਿੰਨ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ।।
ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ।।
ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ।।
ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ।।
ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ।।੮।।
ਤੁਖਾਰੀ ਮਹਲਾ ੧ (ਪੰਨਾ ੧੧੦੯)
ਕਤਕੁ ਕਿਰਤੁ ਪਇਆ ਜੋ ਪ੍ਰਭ ਭਾਇਆ ।।
ਦੀਪਕੁ ਸਹਜਿ ਬਲੈ ਤਤਿ ਜਲਾਇਆ ।।
ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ।।
ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ।।
ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ।।
ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ।।੧੨।।
ਮਾਝ ਮਹਲਾ ੫ (ਪੰਨਾ ੧੩੫)
ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ।।
ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ।।
ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ।।
ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ।।
ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ।।
ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ।।
ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ।।
ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ।।
ਕਤਕਿ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ।।੯।।
5 ਸਿਸਿਅਰ ਰੁੱਤ
ਰਾਮਕਲੀ ਮਹਲਾ ੫ ।। ਸਲੋਕ (ਪੰਨਾ ੯੨੯)
ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸ਼ਾਂਤਿ ।।
ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ।।੧।।
ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ।।
ਨਾਨਕ ਭ੍ਰਮ ਭੈ ਮਿਟਿ ਗਏ ਰਮਣ ਭਰਪੂਰਿ ।।੨।।
ਛੰਤ।। ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ।।
ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ।।
ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ।।
ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ।।
ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ।।
ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ।।੬।।
ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ ।।
ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ ।।
ਨਾਨਕ ਕੰਤ ਨ ਜਾਣਨੀ ਸੇ ਕਿਉ ਅਗਿ ਜਲਾਹਿ ।।
ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ ।।੩।।
ਤੁਖਾਰੀ ਮਹਲਾ ੧ (ਪੰਨਾ ੧੧੦੯)
ਮੰਘਰ ਮਾਹੁ ਡਲਾ ਹਰਿ ਗੁਣ ਅੰਕਿ ਸਮਾਵਏ ।।
ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ।।
ਨਿਹਚਲੁ ਚਤੁਰ ਸਜਾਣ ਬਿਧਾਤਾ ਚੰਚਲੁ ਜਗਤੁ ਸਬਾਇਆ ।।
ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ।।
ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ।।
ਨਾਨਕ ਸਾਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ।।੧੩।।
ਮਾਝ ਮਹਲਾ ੫ (ਪੰਨਾ ੧੩੫)
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ।।
ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬ ਮੇਲੜੀਆਹੁ ।।
ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ।।
ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ।।
ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੇ ਵਸਿ ਪੜੀਆਹ ।।
ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ।।
ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ।।
ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ।।
ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ।।੧੦।।
ਤੁਖਾਰੀ ਮਹਲਾ ੧ (ਪੰਨਾ ੧੧੦੯)
ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ।।
ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੈ ।।
ਮਨਿ ਤਨਿ ਰਹਿਆ ਜਗਜੀਵਨੁ ਗੁਰਸਬਦੀ ਰੰਗ ਮਾਣੀ ।।
ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ।।
ਦਰਸਨੁ ਦੇਹੁ ਦਇਆ ਪਤਿ ਦਾਤੇ ਗਤਿ ਪਾਵਉ ਮਤਿ ਦੇਹੋ ।।
ਨਾਨਕ ਰੰਗ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ।।੧੪।।
ਮਾਝ ਮਹਲਾ ੫ (ਪੰਨਾ ੧੩੫)
ਪੋਖਿ ਤੁਖਾਰ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ।।
ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ।।
ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ।।
ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ।।
ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ।।
ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ।।
ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ।।
ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ।।
ਪੋਖੁ ਸੋਹੁੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ।।੧੧।।
6 ਹਿਮਕਰ ਰੁੱਤ
ਰਾਮਕਲੀ ਸਲੋਕ ਮਹਲਾ ੫ ਪੰਨਾ (੯੨੯)
ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ।।
ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ।।੧।।
ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ।।
ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ।।੨।।
ਛੰਤ।। ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ।।
ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ।।
ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ।।
ਵਣੁ ਤ੍ਰਿਣੁ ਤ੍ਰਿਭਵਣ ਭਏ ਹਰੀਆ ਦੇਖਿ ਦਰਸਨ ਮੋਹੀਆ ।।
ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ।।
ਬਿਨਵੰਤਿ ਨਾਨਕ ਨਿਤਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤਜੀਉ ।।੭।।
ਸਲੋਕ ਮਹਲਾ ੫ ਪੰਨਾ (੯੨੯)
ਸੰਤ ਸਹਾਈ ਜੀਅ ਤੇ ਭਵਜਲ ਤਾਰਣਹਾਰ ।।
ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ।।੧।।
ਜਿਨਿ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ।।
ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੈ ਤੀਰ ।।੨।।
ਤੁਖਾਰੀ ਮਹਲਾ ੧ (ਪੰਨਾ ੧੧੦੮)
ਮਾਘਿ ਪੁਨੀਤ ਭਈ ਤੀਰਥ ਅੰਤਰਿ ਜਾਨਿਆ ।।
ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ।।
ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ।।
ਗੰਗ ਜਮੁਨ ਤਰਬੈਣੀ ਸੰਗਮ ਸਾਤ ਸਮੁੰਦ ਸਮਾਵਾ ।।
ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ।।
ਨਾਨਕ ਮਾਘਿ ਮਹਾਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ।।੧੫।।
ਮਾਝ ਮਹਲਾ ੫ ਪੰਨਾ (੧੩੫)
ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥
ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥
ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥
ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥
ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥
ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥
ਜਿਸਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥
ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥
ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥
ਤੁਖਾਰੀ ਮਹਲਾ ੧ (ਪੰਨਾ ੧੧੦੮)
ਫਲਗੁਨਿ ਮਨਿ ਰਹਸੀ ਪ੍ਰੇਮ ਸੁਭਾਇਆ ।।
ਅਨਦਿਨੁ ਰਹਸੁ ਭਇਆ ਆਪੁ ਗਵਾਇਆ ।।
ਮਨੁ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ।।
ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀਲਹਾ ਨ ਥਾਓ ।।
ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ।।
ਨਾਨਕ ਮੇਲਿ ਲਈ ਗੁਰ ਆਪਣੈ ਘਰਿ ਵਰ ਪਾਇਆ ਨਾਰੀ ।।੧੬।।
ਮਾਝ ਮਹਲਾ ੫ ਪੰਨਾ (੧੩੫)
ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ।।
ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ।।
ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹਿ ਜਾਇ ।।
ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ।।
ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ।।
ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ।।
ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ।।
ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ।।
ਜਿਹੜਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ।।
ਫਲਗੁਣਿ ਨਿਤ ਸਲਾਹੀਐ ਜਿਸਨੋ ਤਿਲੁ ਨ ਤਮਾਇ ।।੧੩।।
ਮਾਝ ਮਹਲਾ ੫ ਪੰਨਾ (੧੩੪)
ਜਿਨਿ ਜਿਨਿ ਨਾਮੁ ਧਿਆਇਆ ਤਿਨਕੈ ਕਾਜ ਸਰੇ ।।
ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ।।
ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ।।
ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ।।
ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ।।
ਪਾਰਬ੍ਰਹਮ ਪ੍ਰਭੁ ਸੇਵਦੇ ਮਲ ਅੰਦਰਿ ਏਕ ਧਰੇ ।।
ਮਾਹ ਦਿਵਸ ਮੂਰਤ ਭਲੇ ਜਿਨ ਕਉ ਨਦਰਿ ਕਰੇ ।।
ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ।।੧੪।।੧।।