ਪੰਜਾਬੀ ਵੈਬ-ਸਾਈਟ ਤੇ ਆਪ ਜੀ ਦਾ ਸਵਾਗਤ ਹੈ।       ਵੀਰਪੰਜਾਬ ਡਾਟ ਕਾਮ       वीरपंजाब डाट काम       ویرپنجاب ڈاٹ کام       veerpunjab dot com

ਜੈਲੀ

ਸਵੇਰੇ ਛੇ ਵਜੇ ਪਟਰੋਲ ਪੰਪ ਕੋਲ ਹੱਥ ਗੱਡੀ ਵਿਚ

ਬਰਫ਼ ਵੇਚਣ ਵਾਲੇ ਦੇ ਛੁਰਾ ਖੋਭ ਦਿੱਤਾ ਗਿਆ

ਸੱਤ ਵਜੇ ਤੱਕ ਉਸਦੀ ਲਾਸ਼ ਲੁੱਕ ਵਿਛੀ ਸਡ਼ਕ ਉੱਤੇ

ਪਈ ਰਹੀ, ਅਤੇ ਉਸ 'ਤੇ ਬਰਫ਼ ਪਾਣੀ ਬਣ-ਬਣ ਗਿਰਦੀ ਰਹੀ

ਸਵਾ ਸੱਤ ਵਜੇ ਪੁਲਿਸ ਲਾਸ਼ ਚੁੱਕ ਕੇ ਲੈ ਗਈ

ਬਰਫ਼ ਅਤੇ ਖੂਨ ਉੱਥੀ ਸਡ਼ਕ ਉੱਤੇ ਪਏ ਰਹੇ

ਫੇਰ ਟਾਂਗਾ ਕੋਲੋਂ ਲੰਘਿਆ

ਬੱਚੇ ਨੇ ਸਡ਼ਕ ਉੱਤੇ ਤਾਜ਼ੇ ਖੂਨ ਦੇ ਜੰਮੇ ਹੋਏ ਚਮਕੀਲੇ

ਲੋਥਡ਼ੇ ਨੂੰ ਦੇਖਿਆ, ਉਸਦੇ ਮੂੰਹ ਵਿਚ ਪਾਣੀ ਭਰ ਆਇਆ

ਆਪਣੀ ਮਾਂ ਦੀ ਬਾਂਹ ਖਿੱਚਕੇ ਬੱਚੇ ਨੇ ਆਪਣੀ ਉਂਗਲੀ ਨਾਲ ਉੱਧਰ

ਇਸ਼ਾਰਾ ਕੀਤਾ - "ਦੇਖੋ ਮੰਮੀ, ਜੈਲੀ....।"

 


ਵੀਰਪੰਜਾਬ ਗਰੁੱਪ ਵੱਲੋਂ 


(www.ਵੀਰਪੰਜਾਬ.ਭਾਰਤ)


ਪੰਜਾਬੀ ਭਾਸ਼ਾ ਵਿੱਚ ਸਭ ਤੋਂ ਪਹਿਲਾ 


ਈ-ਸਿੱਖਿਆ ਪੋਰਟਲ
















1740539
Website Designed by Solitaire Infosys Inc.