ਪੰਜਾਬੀ ਵੈਬ-ਸਾਈਟ ਤੇ ਆਪ ਜੀ ਦਾ ਸਵਾਗਤ ਹੈ।       ਵੀਰਪੰਜਾਬ ਡਾਟ ਕਾਮ       वीरपंजाब डाट काम       ویرپنجاب ڈاٹ کام       veerpunjab dot com

ਮੈਂ ਇੱਕ ਪੰਜਾਬੀ ਗੀਤਕਾਰ ਹਾਂ

ਜਰਨੈਲ ਘੁਮਾਣ

ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ
ਮਾਂ ਬੋਲੀ ਪੰਜਾਬੀ ਦਾ , ਮੈਂ ਕਰਜ਼ਦਾਰ ਹਾਂ
ਮੇਰੀ ਕਲਮ ਹਰਿਆਈ ਗਾਂ ਵਾਂਗਰਾਂ , ਚਰਦੀ ਰਹਿੰਦੀ ਹੈ
ਲੱਚਰਤਾ ਦੇ ਰੰਗ , ਗੀਤਾਂ  ਵਿੱਚ , ਭਰਦੀ ਰਹਿੰਦੀ  ਹੈ
ਮੈਂ ਮਾਰ ਚੁੱਕਾ ਜ਼ਮੀਰ ਆਪਣੀ  , ਵਾਰ ਵਾਰ ਹਾਂ
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ
ਮਾਂ ਬੋਲੀ ਪੰਜਾਬੀ ਦਾ ,  ਮੈਂ ਕਰਜ਼ਦਾਰ ਹਾਂ
ਮੈਂ ਫੋਕੀ ਸ਼ੋਹਰਤ ਪਾਉਣ ਲਈ , ਕੁੱਝ ਹੋਛੇ ਗੀਤ ਲਿਖੇ ,
ਹਲਕੇ ਵਿਸ਼ਿਆਂ ਉਪਰ , ਸਭ ਹੀ ਬੇਪ੍ਰਤੀਤ ਲਿਖੇ ,
ਇਸ ਵਹਿਸ਼ੀਆਨਾ ਸੋਚ ਲਈ , ਮੈਂ ਸ਼ਰਮਸਾਰ ਹਾਂ
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ
ਮਾਂ ਬੋਲੀ ਪੰਜਾਬੀ ਦਾ ,  ਮੈਂ ਕਰਜ਼ਦਾਰ ਹਾਂ
ਮੈਂ ਕਲਮ ਨਾਲ ਸਭ ਰਿਸ਼ਤੇ ਨਾਤੇ , ਦੂਸ਼ਿਤ ਕਰ ਦਿੱਤੇ
ਵਿਦਿਆ ਦੇ ਜੋ  ਮੰਦਿਰ  , ਉਹ ਪ੍ਰਦੂਸ਼ਿਤ ਕਰ ਦਿੱਤੇ
ਵਿਦਿਆ ਪਰਉਪਕਾਰੀ ਦਾ  , ਮੈਂ ਗੁਨਹਗਾਰ ਹਾਂ
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ
ਮਾਂ ਬੋਲੀ ਪੰਜਾਬੀ ਦਾ ,  ਮੈਂ ਕਰਜ਼ਦਾਰ ਹਾਂ
ਨਜ਼ਰ ਮੇਰੀ ਨੂੰ , ਧੀਆਂ ਭੈਣਾਂ ਦੇ ਵਿੱਚ ਹੀਰ ਦਿਖੀ
ਸਾਊ ਪੰਜਾਬਣ ਕੁੜੀ ਵੀ ਮੈਂ , ਆਪਣੀ ਮਾਸ਼ੂਕ ਲਿਖੀ
ਨਾਰੀ ਜਾਤ ਦਾ ਭੁੱਲ ਗਿਆ , ਕਰਨਾ ਸਤਿਕਾਰ ਹਾਂ
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ
ਮਾਂ ਬੋਲੀ ਪੰਜਾਬੀ ਦਾ ,  ਮੈਂ ਕਰਜ਼ਦਾਰ ਹਾਂ
ਕਰਜ਼ੇ ਹੇਠਾਂ ਦੱਬੇ ਕਿਸਾਨ , ਬਦਮਾਸ਼ ਵਿਖਾਉਂਦਾ ਰਿਹਾ
ਬੰਬੂਕਾਟਾਂ 'ਤੇ ਚਾੜ੍ਹ , ਰਾਂਝੇ ਦੇ ਯਾਰ ਬਣਾਉਂਦਾ ਰਿਹਾ
ਚੰਡੀਗੜ੍ਹ ਦੀਆਂ ਸੈਰਾਂ ਤੋਂ ਨਾ , ਨਿਕਲਿਆਂ ਬਾਹਰ ਹਾਂ
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ
ਮਾਂ ਬੋਲੀ ਪੰਜਾਬੀ ਦਾ ,  ਮੈਂ ਕਰਜ਼ਦਾਰ ਹਾਂ
ਨੌਜਵਾਨਾਂ ਨੂੰ ਮੈਂ , ਮਿਰਜ਼ਾ ਯਾਦ ਕਰਾਉਂਦਾ ਰਿਹਾ
ਹਿੱਕ ਦੇ ਜ਼ੋਰ ਕੱਢਕੇ ਲੈ ਜਾਓ , ਸਭ ਸਿਖਾਉਂਦਾ ਰਿਹਾ
ਇੱਜ਼ਤਾਂ ਦਾ ਮੁੱਲ ਭੁੱਲਣ ਵਾਲਾ , ਮੈਂ ਗਦਾਰ ਹਾਂ
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ
ਮਾਂ ਬੋਲੀ ਪੰਜਾਬੀ ਦਾ ,  ਮੈਂ ਕਰਜ਼ਦਾਰ ਹਾਂ
ਵਿਆਹੀਆਂ ਵਰ੍ਹੀਆਂ ਕੁੜੀਆਂ ਦੇ ਮੈਂ , ਸਹੁਰੇ ਘਰ ਵੜਿਆ
ਸੁਹਾਗ - ਸੁਹਾਗਣ ਵਾਲਾ ਰਿਸ਼ਤਾ , ਮੂਲ ਨਹੀਂ ਪੜ੍ਹਿਆ
ਲਿਖਦਾ ਰਿਹਾ ਵਿੱਚ ਗੀਤਾਂ ਦੇ , ਕੈਸੇ ਕਿਰਦਾਰ ਹਾਂ
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ
ਮਾਂ ਬੋਲੀ ਪੰਜਾਬੀ ਦਾ ,  ਮੈਂ ਕਰਜ਼ਦਾਰ ਹਾਂ
ਲੋਕਾਂ ਦੇ ਦੁੱਖ਼ ਦਰਦ , ਲਿਖਣ ਨੂੰ ਵਿਸ਼ੇ ਹਜ਼ਾਰਾਂ ਸੀ
ਦਾਜ ਦੀ ਬਲੀ ਚੜ੍ਹਦੀਆਂ ਅੱਜ ਵੀ ,ਲੱਖ਼ ਮੁਟਿਆਰਾਂ ਸੀ
ਧੀਆਂ ਵਾਸਤੇ ਲਿਖ ਸਕਦਾ  , ਮੈਂ ਅੱਖਰ ਚਾਰ ਹਾਂ
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ
ਮਾਂ ਬੋਲੀ ਪੰਜਾਬੀ ਦਾ ,  ਮੈਂ ਕਰਜ਼ਦਾਰ ਹਾਂ
ਕਲਮ ਗਰਕ ਗਈ ਮੇਰੀ , ਹੁਣ ਤਾਂ ਬਿਲਕੁਲ ਗਰਕ ਗਈ
ਦਿਸ਼ਾਹੀਣ ਹੋ ਗਈ  , ਦਿਸ਼ਾ ਤੋਂ ਕੋਹਾਂ ਜ਼ਰਕ ਗਈ
ਖ਼ੁਦ ਵੀ ਰਸਤਿਓਂ ਭਟਕ ਗਿਆ , ਰਾਹੀ ਲਾਚਾਰ ਹਾਂ
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ
ਮਾਂ ਬੋਲੀ ਪੰਜਾਬੀ ਦਾ ,  ਮੈਂ ਕਰਜ਼ਦਾਰ ਹਾਂ
ਮੁਆਫ਼ ਕਰੀਂ ਵੇ ਲੋਕਾ , ਮੈਨੂੰ ਕੇਰਾਂ ਮੁਆਫ਼ ਕਰੀਂ
ਚੰਗਾਂ ਲਿਖੇ 'ਘੁਮਾਣ' , ਜੋ ਮਾੜੇ ਪੰਨੇ ਸਾਫ਼ ਕਰੀਂ
ਸੌੜੀ ਸੋਚ ਦਾ ਹਾਮੀਂ , ਸੋਚੋਂਖੂਣਾ ਬਿਮਾਰ ਹਾਂ
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ
ਮਾਂ ਬੋਲੀ ਪੰਜਾਬੀ ਦਾ ,  ਮੈਂ ਕਰਜ਼ਦਾਰ ਹਾਂ
 

 ਜਰਨੈਲ ਘੁਮਾਣ

ਮੋਬਾਇਲ ਨੰਬਰ : +91-98885-05577

 begin_of_the_skype_highlighting            +91-98885-05577end_of_the_skype_highlighting

ghuman5577@yahoo.com

 


ਵੀਰਪੰਜਾਬ ਗਰੁੱਪ ਵੱਲੋਂ 


(www.ਵੀਰਪੰਜਾਬ.ਭਾਰਤ)


ਪੰਜਾਬੀ ਭਾਸ਼ਾ ਵਿੱਚ ਸਭ ਤੋਂ ਪਹਿਲਾ 


ਈ-ਸਿੱਖਿਆ ਪੋਰਟਲ
















1792877
Website Designed by Solitaire Infosys Inc.