ਪੰਜਾਬੀ ਵੈਬ-ਸਾਈਟ ਤੇ ਆਪ ਜੀ ਦਾ ਸਵਾਗਤ ਹੈ।       ਵੀਰਪੰਜਾਬ ਡਾਟ ਕਾਮ       वीरपंजाब डाट काम       ویرپنجاب ڈاٹ کام       veerpunjab dot com

ਸ਼ਾਹ ਦੀ ਕੰਜਰੀ

ਅੰਮ੍ਰਿਤਾ ਪ੍ਰੀਤਮ

ਉਹਨੂੰ ਹੁਣ ਨੀਲਮ ਕੋਈ ਨਹੀਂ ਸੀ ਆਖਦਾ, ਸਾਰੇ ਸ਼ਾਹ ਦੀ ਕੰਜਰੀ ਆਖਦੇ ਸਨ....

ਨੀਲਮ ਨੂੰ ਲਾਹੌਰ ਹੀਰਾ ਮੰਡੀ ਦੇ ਇਕ ਚੁਬਾਰੇ ਵਿਚ ਜਵਾਨੀ ਚਡ਼੍ਹੀ ਸੀਤੇ ਉਥੇ ਹੀ ਇਕ ਰਿਆਸਤੀ ਸਰਦਾਰ ਦੇ ਹੱਥੋਂ ਪੂਰੇ ਪੰਜ ਹਜ਼ਾਰ ਤੋਂ ਉਹਦੀ ਨੱਥ ਲੱਥੀ ਸੀਤੇ ਉਥੇ ਹੀ ਉਹਦੇ ਹੁਸਨ ਨੇ ਅੱਗ ਬਾਲ ਕੇ ਸ਼ਹਿਰ ਲੂਹ ਦਿੱਤਾ ਸੀਪਰ ਫੇਰ ਇਕ ਦਿਨ ਉਹ ਹੀਰਾ ਮੰਡੀ ਦਾ ਸਸਤਾ ਚੁਬਾਰਾ ਛੱਡ ਕੇ ਸ਼ਹਿਰ ਦੇ ਸਭ ਤੋਂ ਮਹਿੰਗੇ ਹੋਟਲ ਫਲੈਟੀ ਵਿਚ ਆ ਗਈ ਸੀਉਹੀਉ ਸ਼ਹਿਰ ਸੀ, ਪਰ ਸਾਰੇ ਸ਼ਹਿਰ ਨੂੰ ਜਿਵੇਂ ਰਾਤੋ ਰਾਤ ਉਹਦਾ ਨਾਂ ਭੁੱਲ ਗਿਆ ਹੋਵੇ, ਸਾਰਿਆਂ ਦੇ ਮੂੰਹ ਤੋਂ ਸੁਣੀਂਦਾ ਸੀ ਸ਼ਾਹ ਦੀ ਕੰਜਰੀ

 

ਲੋਹਡ਼ੇ ਦਾ ਗਾਉਂਦੀ ਸੀਕੋਈ ਗੌਣ ਵਾਲੀ ਉਹਦੇ ਵਾਂਗ ਮਿਰਜ਼ੇ ਦੀ ਸੱਦ ਨਹੀਂ ਸੀ ਲਾ ਸਕਦੀਇਸ ਲਈ ਲੋਕ ਭਾਵੇਂ ਉਹਦਾ ਨਾਂ ਭੁੱਲ ਗਏ ਸਨ, ਪਰ ਉਹਦੀ ਆਵਾਜ਼ ਨਹੀਂ ਸਨ ਭੁੱਲੇਸ਼ਹਿਰ ਵਿਚ ਜਿਹਦੇ ਘਰ ਵੀ ਤਵਿਆਂ ਵਾਲਾ ਵਾਜਾ ਸੀ, ਉਹ ਉਹਦੇ ਭਰੇ ਹੋਏ ਤਵੇ ਜ਼ਰੂਰ ਖਰੀਦਦਾ ਸੀਪਰ ਸਾਰੇ ਘਰਾਂ ਵਿਚ ਤਵੇ ਦੀ ਫਰਮਾਇਸ਼ ਵੇਲੇ, ਹਰ ਕੋਈ ਇਹੋ ਕਹਿੰਦਾ ਸੀ, ਅੱਜ ਸ਼ਾਹ ਦੀ ਕੰਜਰੀ ਵਾਲਾ ਤਵਾ ਜ਼ਰੂਰ ਸੁਣਨਾ ਹੈ

 

ਗੁੱਝੀ ਛਿਪੀ ਗੱਲ ਨਹੀਂ ਸੀ, ਸ਼ਾਹ ਦੇ ਘਰਦਿਆਂ ਨੂੰ ਵੀ ਪਤਾ ਸੀਸਿਰਫ਼ ਪਤਾ ਨਹੀਂ ਸੀ, ਉਹਨੀਂ ਲਈ ਗੱਲ ਵੀ ਪੁਰਾਣੀ ਹੋ ਗਈ ਸੀਸ਼ਾਹ ਦਾ ਵੱਡਾ ਮੁੰਡਾ, ਜੋ ਹੁਣ ਵਿਆਹੁਣ ਜੋਗਾ ਸੀ, ਜਦੋਂ ਕੁੱਛਡ਼ ਹੁੰਦਾ ਸੀ ਤਾਂ ਸ਼ਾਹਣੀ ਨੇ ਜ਼ਹਿਰ ਖਾ ਕੇ ਮਰਨ ਦੀ ਧਮਕੀ ਦਿੱਤੀ ਸੀ, ਪਰ ਸ਼ਾਹ ਨੇ ਉਹਦੇ ਗਲ ਵਿਚ ਮੋਤੀਆਂ ਦਾ ਹਾਰ ਪਾ ਕੇ ਉਹਨੂੰ ਆਖਿਆ ਸੀ, ਸ਼ਾਹਣੀਏ! ਉਹ ਤੇਰੇ ਘਰ ਦੀ ਬਰਕਤ ਏਮੇਰੀ ਅੱਖ ਜਵਾਹਰੀਏ ਦੀ ਅੱਖ ਜੋ ਲੱਖੋਂ ਕੱਖ ਕਰਦਾ ਏ, ਤੇ ਕੱਖੋਂ ਲੱਖਜਿਹਨੂੰ ਪੁਠਾ ਪੈ ਜਾਏ, ਉਹਦਾ ਲੱਖੋਂ ਕੱਖ ਕਰ ਦੇਂਦਾ ਏਪਰ ਜਿਹਨੂੰ ਸਿੱਧਾ ਪੈ ਜਾਏ ਉਹਦਾ ਕੱਖੋਂ ਲੱਖ ਕਰ ਦੇਂਦਾ ਏਉਹ ਵੀ ਨੀਲਮ ਏ ਸਾਡੀ ਰਾਸ ਨਾਲ ਮਿਲ ਗਈ ਏਜਿਸ ਦਿਨ ਤੋਂ ਸੰਗ ਬਣਿਆ ਏ, ਮੈਂ ਮਿੱਟੀ ਨੂੰ ਹੱਥ ਪਾਵਾਂ ਤਾ ਸੋਨਾ ਹੋ ਜਾਂਦੀ ਏ...

 

ਪਰ ਉਹੀਉ ਇਕ ਦਿਨ ਘਰ ਉਜਾਡ਼ ਦੇਵੇਗੀ, ਲੱਖੋਂ ਕੱਖ ਕਰ ਦੇਵੇਗੀ ਸ਼ਾਹਣੀ ਨੇ ਛਾਤੀ ਦੇ ਸੱਲ ਨੂੰ ਸਹਿ ਕੇ, ਉਸੇ ਪਾਸਿਉਂ ਦਲੀਲ ਦਿੱਤੀ ਸੀ, ਜਿਸ ਪਾਸਿਉਂ ਸ਼ਾਹ ਨੇ ਗੱਲ ਤੋਰੀ ਸੀ

 

ਮੈਂ ਤਾਂ ਸਗੋਂ ਡਰਨਾਂ ਕਿ ਇਹਨਾਂ ਕੰਜਰੀਆਂ ਦਾ ਕੀ ਭਰੋਸਾ, ਕਲ੍ਹ ਨੂੰ ਕਿਸੇ ਹੋਰ ਨੇ ਸਬਜ਼ ਬਾਗ ਦਿਖਾਏ, ਤੇ ਜੇ ਇਹ ਹੱਥੋਂ ਨਿਕਲ ਗਈ, ਤਾਂ ਲੱਖੋਂ ਕੱਖ ਹੋ ਜਾਣਾ ਏਂ ਸ਼ਾਹ ਨੇ ਫੇਰ ਆਪਣੀ ਦਲੀਲ ਦਿੱਤੀ ਸੀ

 

ਤੇ ਸ਼ਾਹਣੀ ਕੋਲ ਹੋਰ ਦਲੀਲ ਨਹੀਂ ਸੀ ਰਹਿ ਗਈ ਸਿਰਫ ਵਕਤ ਕੋਲ ਰਹਿ ਗਈ ਸੀ, ਤੇ ਵਕਤ ਚੁੱਪ ਸੀ, ਕਈ ਵਰ੍ਹਿਆਂ ਤੋਂ ਚੁੱਪ ਸੀਸ਼ਾਹ ਸੱਚੀ ਮੁਚੀ ਜਿੰਨੇ ਪੈਸੇ ਨੀਲਮ ਉੱਤੇ ਰੋਡ਼੍ਹਦਾ ਸੀ, ਉਸ ਤੋਂ ਕਈ ਗੁਣਾ ਬਹੁਤੇ, ਪਤਾ ਨਹੀਂ ਕਿੱਥੋਂ ਕਿੱਥੋਂ ਰੁਡ਼੍ਹ ਕੇ ਉਹਦੇ ਘਰ ਆ ਜਾਂਦੇ ਸਨਅੱਗੇ ਉਹਦੀ ਛੋਟੀ ਜਿਹੀ ਦੁਕਾਨ, ਸ਼ਹਿਰ ਦੇ ਛੋਟੇ ਬਾਜ਼ਾਰ ਵਿਚ ਹੁੰਦੀ ਸੀ, ਪਰ ਹੁਣ ਸਭ ਤੋ ਵੱਡੇ ਬਾਜ਼ਾਰ ਵਿਚ,  ਲੋਹੇ ਦੇ ਜੰਗਲਿਆਂ ਵਾਲੀ, ਸਭ ਤੋਂ ਵੱਡੀ ਦੁਕਾਨ ਉਹਦੀ ਸੀਘਰ ਦੀ ਥਾਵੇਂ ਪੂਰਾ ਮੁਹੱਲਾ ਹੀ ਉਹਦਾ ਸੀ, ਜਿਹਦੇ ਵਿਚ ਬਡ਼ੇ ਸਰਦੇ ਪੁਜਦੇ ਕਿਰਾਏਦਾਰ ਸਨਤੇ ਜਿਹਦੇ ਵਿਚ ਤਹਿਖ਼ਾਨੇ ਵਾਲੇ ਘਰ ਦਾ, ਉਹਦੀ ਸ਼ਾਹਣੀ, ਕਦੇ ਇਕ ਦਿਨ ਵੀ ਵਸਾਹ ਨਹੀਂ ਸੀ ਖਾਂਦੀ

 

ਬਡ਼ੇ ਵਰ੍ਹੇ ਹੋਏ, ਸ਼ਾਹਣੀ ਨੇ ਇਕ ਦਿਨ ਮੋਹਰਾਂ ਵਾਲੇ ਟਰੰਕ ਨੂੰ ਜੰਦਰਾ ਮਾਰਦਿਆਂ, ਸ਼ਾਹ ਨੂੰ ਆਖਿਆ ਸੀ ਉਹਨੂੰ ਭਾਵੇਂ ਹੋਟਲ ਵਿਚ ਰੱਖ, ਤੇ ਭਾਵੇਂ ਤਾਜ ਮਹੱਲ ਪੁਆ ਦੇ, ਪਰ ਬਾਹਰ ਦੀ ਬਲਾ ਬਾਹਰ ਹੀ ਰੱਖੀਂ, ਉਹਨੂੰ ਮੇਰੇ ਘਰ ਨਾ ਵਾਡ਼ੀਂਮੈਂ ਉਹਦੇ ਮੱਥੇ ਨਹੀਂ ਲੱਗਣਾਤੇ ਸੱਚੀ ਮੁੱਚੀ ਸ਼ਾਹਣੀ ਨੇ ਅੱਜ ਤੱਕ ਉਹਦਾ ਮੂੰਹ ਨਹੀਂ ਸੀ ਵੇਖਿਆਜਦੋਂ ਉਹਨੇ ਇਹ ਗੱਲ ਆਖੀ ਸੀ, ਉਹਦਾ ਵੱਡਾ ਪੁੱਤਰ ਅਜੇ ਸਕੂਲੇ ਪਡ਼੍ਹਦਾ ਸੀ, ਤੇ ਹੁਣ ਉਹ ਵਿਆਹੁਣ ਜੋਗਾ ਹੋ ਪਿਆ ਸੀ, ਪਰ ਸ਼ਾਹਣੀ ਨੇ ਨਾ ਉਹਦੇ ਗੌਣਾਂ ਵਾਲੇ ਤਵੇ ਘਰ ਵਿਚ ਵਡ਼ਣ ਦਿੱਤੇ ਸਨ, ਤੇ ਨਾ ਘਰ ਵਿਚ ਕਿਸੇ ਨੂੰ ਉਹਦਾ ਨਾਂ ਲੈਣ ਦਿੱਤਾ ਸੀਉਂਜ ਉਹਦੇ ਪੁੱਤਰਾਂ ਨੇ ਹੱਟੀ ਹੱਟੀ ਉਹਦੇ ਗੌਣ ਸੁਣੇ ਹੋਏ ਸਨ, ਤੇ ਜਣੇ ਖਣੇ ਤੋਂ ਸੁਣਿਆ ਹੋਇਆ ਸੀ ਸ਼ਾਹ ਦੀ ਕੰਜਰੀ

 

ਵੱਡੇ ਪੁੱਤਰ ਦਾ ਵਿਆਹ ਸੀਘਰ ਚਹੁੰ ਮਹੀਨਿਆਂ ਤੋਂ ਦਰਜ਼ੀ ਬੈਠੇ ਹੋਏ ਸਨ, ਕੋਈ ਸੂਟਾਂ ਉਤੇ ਸਿਲਮਾ ਕੱਢ ਰਿਹਾ ਸੀ, ਕੋਈ ਤਿੱਲਾ, ਕੋਈ ਕਿਨਾਰੀ ਤੇ ਕੋਈ ਦੁਪੱਟਿਆਂ ਉਤੇ ਸਿਤਾਰੇ ਮਡ਼੍ਹ ਰਿਹਾ ਸੀਸ਼ਾਹਣੀ ਦੇ ਹੱਥ ਭਰੇ ਹੋਏ ਸਨ ਰੁਪਈਆਂ ਦੀ ਥੈਲੀ ਕੱਢਦੀ, ਖੋਲ੍ਹਦੀ, ਤੇ ਫੇਰ ਹੋਰ ਥੈਲੀ ਭਰਨ ਲਈ ਤਹਿਖਾਨੇ ਚਲੀ ਜਾਂਦੀ

 

ਸ਼ਾਹ ਦੇ ਯਾਰਾਂ ਨੇ, ਸ਼ਾਹ ਨੂੰ ਯਾਰੀ ਦਾ ਵਾਸਤਾ ਪਾਇਆ ਕਿ ਮੁੰਡੇ ਦੇ ਵਿਆਹ ਤੇ ਕੰਜਰੀ ਜ਼ਰੂਰ ਗੁਆਉਣੀ ਹੈਉਂਜ ਗੱਲ ਉਹਨਾ ਨੇ ਬਡ਼ੇ ਤਰੀਕੇ ਨਾਲ ਆਖੀ ਸੀ, ਤਾਕਿ ਸ਼ਾਹਣੀ ਕਿਤੇ ਵੱਟ ਨਾ ਖਾ ਜਾਏ. ਉਂਜ ਤਾਂ ਸ਼ਾਹ ਜੀ ਬਥੇਰੀਆਂ ਗੌਣ ਨੱਚਣ ਵਾਲੀਆਂ, ਜਿਹਨੂੰ ਮਰਜ਼ੀ ਜੇ ਬੁਲਾਉ, ਪਰ ਉਥੇ ਮਲਕਾ-ਏ-ਤਰੰਨੁਮ ਜ਼ਰੂਰ ਆਵੇ, ਭਾਵੇਂ ਮਿਰਜ਼ੇ ਦੀ ਇਕੋ ਸੱਦ ਲਾ ਜਾਵੇ

 

ਫ਼ਲੈਟੀ ਹੋਟਲ ਆਮ ਹੋਟਲਾਂ ਜਿਹਾ ਨਹੀਂ ਸੀਉਥੇ ਬਹੁਤ ਅੰਗਰੇਜ਼ ਲੋਕ ਹੀ ਆਉਂਦੇ ਤੇ ਠਹਿਰਦੇ ਸਨਉਹਦੇ ਵਿਚ ਕੱਲੇ ਕੱਲੇ ਵੱਡੇ ਕਮਰੇ ਵੀ ਸਨ, ਪਰ ਵੱਡੇ ਕਮਰੇ ਤਿੰਨ ਕਮਰਿਆਂ ਦੇ ਸੈੱਟ ਵੀਇਹੋ ਜਿਹੇ ਇਕ ਸੈੱਟ ਵਿਚ ਨੀਲਮ ਰਹਿੰਦੀ ਸੀਤੇ ਸ਼ਾਹ ਨੇ ਸੋਚਿਆ ਕਿ ਦੋਸਤਾਂ ਯਾਰਾਂ ਦਾ ਦਿਲ ਖੁਸ਼ ਕਰਨ ਲਈ ਉਹ ਇਕ ਦਿਨ ਨੀਲਮ ਵਾਲੇ ਪਾਸੇ ਇਕ ਰਾਤ ਦੀ ਮਹਿਫ਼ਲ ਰੱਖ ਲਏਗਾ

 

ਇਹ ਤਾਂ ਚੁਬਾਰੇ ਤੇ ਜਾਣ ਵਾਲੀ ਗੱਲ ਹੋਈ ਇਕ ਨੇ ਉਜ਼ਰ ਕੀਤਾ, ਤਾਂ ਸਾਰੇ ਬੋਲ ਪਏ, ਨਹੀਂ ਸ਼ਾਹ ਜੀ, ਉਹ ਤਾਂ ਸਿਰਫ਼ ਤੁਹਾਡਾ ਹੀ ਹੱਕ ਬਣਦਾ ਏਅੱਗੇ ਕਦੀ ਅਸਾਂ ਏਨੇ ਵਰ੍ਹੇ ਕੁਝ ਆਖਿਆ ਏ ? ਉਸ ਥਾਂ ਦਾ ਨਾਂ ਵੀ ਕਦੇ ਨਹੀਂ ਲਿਆਉਹ ਥਾਂ ਤੁਹਾਡੀ ਅਮਾਨਤ ਏਅਸਾਂ ਤਾਂ ਭਤੀਜੇ ਦੇ ਵਿਆਹ ਦੀ ਖੁਸ਼ੀ ਕਰਨੀ ਏ, ਉਹਨੂੰ ਖਾਨਦਾਨੀ ਘਰਾਂ ਵਾਂਗ ਆਪਣੇ ਘਰ ਬੁਲਾਉ, ਸਾਡੀ ਭਾਬੀ ਦੇ ਘਰ...

 

ਗੱਲ, ਸ਼ਾਹ ਦੇ ਮਨ ਲਗਦੀ ਸੀਏਸ ਗੱਲੋਂ ਵੀ ਕਿ ਉਹ ਦੋਸਤਾਂ ਯਾਰਾਂ ਨੂੰ ਨੀਲਮ ਦਾ ਰਾਹ ਨਹੀਂ ਸੀ ਵਿਖਾਣਾ ਚਾਹੁੰਦਾ (ਭਾਵੇਂ ਉਹਦੇ ਕੰਨੀਂ ਭਿਣਕ ਪੈਂਦੀ ਰਹਿੰਦੀ ਸੀ ਕਿ ਉਹਦੀ ਗ਼ੈਰ-ਹਾਜ਼ਰੀ ਵਿਚ ਹੁਣ ਕੋਈ ਹੋਰ ਅਮੀਰਜ਼ਾਦਾ ਨੀਲਮ ਕੋਲ ਆਉਣ ਲੱਗ ਪਿਆ ਸੀ) ਤੇ ਦੂਸਰਾ ਏਸ ਗੱਲੋਂ ਵੀ, ਕਿ ਉਹ ਚਾਹੁੰਦਾ ਸੀ ਨੀਲਮ ਇਕ ਵਾਰੀ ਉਹਦੇ ਘਰ ਆ ਕੇ , ਉਹਦੇ ਘਰ ਦੀ ਤਡ਼ਕ ਭਡ਼ਕ ਵੇਖ ਜਾਵੇਪਰ ਉਹ ਸ਼ਾਹਣੀ ਤੋਂ ਡਰਦਾ ਸੀ, ਦੋਸਤਾਂ ਨੂੰ ਹਾਮੀ ਨਾ ਭਰ ਸਕਿਆ

 

ਦੋਸਤਾਂ ਯਾਰਾਂ ਵਿਚੋਂ ਹੀ ਦੋਂਹ ਨੇ ਰਾਹ ਕੱਢਿਆ, ਤੇ ਸ਼ਾਹਣੀ ਕੋਲ ਜਾ ਕੇ ਉਹਨੂੰ ਆਖਣ ਲੱਗੇ, ਭਾਬੀ! ਤੂੰ ਮੁੰਡੇ ਦਾ ਵਿਆਹ ਦਾ ਗੌਣ ਨਹੀਂ ਬਿਠਾਣਾ ? ਅਸਾਂ ਤਾ ਸਾਰੀ ਖੁਸ਼ੀ ਕਰਨੀ ਏਸ਼ਾਹ ਨੇ ਸਲਾਹ ਬਣਾਈ ਏ ਕਿ ਇਕ ਰਾਤ ਯਾਰਾਂ ਦੀ ਮਹਿਫ਼ਲ ਨੀਲਮ ਦੇ ਪਾਸੇ ਹੋ ਜਾਵੇ ਗੱਲ ਤਾਂ ਠੀਕ ਏ, ਪਰ ਹਜ਼ਾਰਾਂ ਉੱਜਡ਼ ਜਾਣਗੇਆਖ਼ਰ ਘਰ ਤਾਂ ਤੇਰਾ ਏ, ਅੱਗੇ ਉਸ ਕੰਜਰੀ ਕੇਲ ਥੋਡ਼੍ਹਾ ਖੁਆ ਲਿਆ ਏ? ਤੂੰ ਸਿਆਣੀ ਬਣ, ਉਹਨੂੰ ਗੌਣ ਵਜਾਉਣ ਲਈ ਇਥੇ ਬੁਲਾ ਲੈ ਇਕ ਦਿਨ ? ਮੁੰਡੇ ਦੇ ਵਿਆਹ ਦੀ ਖੁਸ਼ੀ ਵੀ ਹੋ ਜਾਵੇਗੀ, ਤੇ ਰੁਪਈਆ ਉਜਡ਼ਣੋਂ ਬਚ ਜਾਵੇਗਾ

 

ਸ਼ਾਹਣੀ ਪਹਿਲਾਂ ਤਾਂ ਭਰੀ ਪੀਤੀ ਬੋਲੀ, ਮੈਂ ਉਸ ਕੰਜਰੀ ਦੇ ਮੱਥੇ ਨਹੀਂ ਲੱਗਣਾ ਪਰ ਜਦੋਂ ਅਗਲਿਆਂ ਠਰ੍ਹਮੇਂ ਨਾਲ ਆਖਿਆ, ਇਥੇ ਤਾਂ ਭਾਬੀ ਤੇਰਾ ਰਾਜ ਏ, ਉਹ ਬਾਂਦੀ ਬਣ ਕੇ ਆਵੇਗੀ, ਤੇਰੇ ਹੁਕਮ ਦੀ ਬੱਧੀਤੇਰੇ ਪੁੱਤਰ ਦੀ ਖੁਸ਼ੀ ਕਰਨ ਲਈ ਹੇਠੀ ਤਾਂ ਉਹਦੀ ਏ, ਤੇਰੀ ਕਾਹਦੀ ਏ? ਜਹੇ ਕੰਮੀ ਕਮੀਣ ਆਏ, ਡੂਮ ਮਰਾਸੀ, ਤਹੀ ਉਹ

 

ਗੱਲ, ਸ਼ਾਹਣੀ ਦੇ ਮਨ ਲਗ ਗਈਉਂਜ ਵੀ ਕਦੇ ਸੁੱਤਿਆਂ ਬੈਠਦਿਆਂ ਉਹਨੂੰ ਖ਼ਿਆਲ ਆਉਂਦਾ ਹੁੰਦਾ ਸੀ ਇਕ ਵਾਰੀ ਵੇਖਾਂ ਤਾਂ ਸਹੀ, ਕਿਹੋ ਜਿਹੀ ਏ? ਉਹਨੇ ਕਦੀ ਉਹ ਵੇਖੀ ਨਹੀਂ ਸੀ, ਪਰ ਕਿਆਸੀ ਜ਼ਰੂਰ ਸੀ ਭਾਵੇਂ ਡਰ ਕੇ ਸਹਿਮ ਕੇ, ਤੇ ਭਾਵੇਂ ਇਕ ਕਰਿਹਤ ਨਾਲ ਤੇ ਸ਼ਹਿਰ ਵਿਚੋਂ ਲੰਘਦਿਆਂ ਪਾਂਦਿਆਂ, ਜੇ ਕਿਸੇ ਕੰਜਰੀ ਨੂੰ ਉਹ ਟਾਂਗੇ ਵਿਚ ਬੈਠੀ ਨੂੰ ਵੇਖਦੀ, ਤਾਂ ਨਾ ਸੋਚਣਾ ਚਾਹੁੰਦੀ ਵੀ ਸੋਚ ਜਾਂਦੀ ਕੀ ਪਤਾ ਉਹੀਉ ਹੋਵੇ ?

 

ਚੱਲ ਮੈਂ ਵੀ ਇਕ ਵਾਰੀ ਵੇਖ ਛੱਡਾਂ”, ਉਹ ਮਨ ਵਿਚ ਘੁਲ ਜਹੀ ਗਈ, ਜੋ ਉਹਨੇ ਮੇਰਾ ਵਗਾਡ਼ਣਾ ਸੀ, ਵਗਾਡ਼ ਲਿਆ, ਹੁਣ ਹੋਰ ਕੀ ਕਰ ਲੈਣਾ ਏ! ਇਕ ਵਾਰੀ ਚੰਦਰੀ ਨੂੰ ਵੇਖ ਤੇ ਛੱਡਾਂ

 

ਤੇ ਸ਼ਾਹਣੀ ਨੇ ਹਾਮੀ ਭਰ ਦਿੱਤੀ, ਪਰ ਇਕ ਸ਼ਰਤ ਲਾਈ, ਇਥੇ ਨਾ ਸ਼ਰਾਬ ਉਡੇਗੀ, ਨਾ ਕਬਾਬਭਲੇ ਘਰਾਂ ਵਿਚ ਜਿਵੇਂ ਗੌਣ ਬਹਿੰਦੇ ਨੇ, ਉਸੇ ਤਰ੍ਹਾਂ ਗੌਣ ਬਿਠਾਵਾਂਗੀਤੁਸੀਂ ਮਰਦ ਮਾਹਣੂ ਵੀ ਬਹਿ ਜਾਣਾਉਹ ਆਵੇ, ਤੇ ਸਿੱਧੀ ਤਰ੍ਹਾਂ ਗੌਂ ਕੇ ਤੁਰ ਜਾਏਮੈਂ ਉਹੀਉ ਚਾਰ ਪਤਾਸੇ ਉਹਦੀ ਝੋਲੀ ਪਾ ਦਿਆਂਗੀ, ਜੋ ਹੋਰ ਕੁਡ਼ੀਆਂ ਚਿਡ਼ੀਆਂ ਨੂੰ ਦਿਆਂਗੀ, ਜੋ ਘੋਡ਼ੀਆਂ ਗੌਣਗੀਆਂ

 

ਇਹੋ ਹੀ ਤੇ ਭਾਬੀ, ਅਸੀਂ ਕਹਿਨੇ ਆਂ ਸ਼ਾਹ ਦੇ ਦੋਸਤਾਂ ਨੇ ਫੁਲਾਹੁਣੀ ਦਿੱਤੀ, ਤੇਰੀ ਸਿਆਣਪ ਨਾਲ ਹੀ ਤੇ ਘਰ ਬਣਿਆ ਹੋਇਆ ਏ, ਨਹੀਂ ਤਾਂ ਖੌਰੇ ਕੀ ਭਾਣਾ ਵਰਤ ਜਾਂਦਾ

 

ਉਹ ਆਈਸ਼ਾਹਣੀ ਨੇ ਆਪ ਆਪਣੀ ਬੱਘੀ ਭੇਜੀ ਸੀਘਰ ਮੇਲ ਨਾਲ ਭਰਿਆ ਹੋਇਆ ਸੀਵੱਡੇ ਕਮਰੇ ਵਿਚ ਚਿੱਟੀਆਂ ਚਾਦਰਾਂ ਵਿਛਾ ਕੇ, ਅੱਧ ਵਿਚਕਾਰ ਢੋਲਕੀ ਰੱਖੀ ਹੋਈ ਸੀਘਰ ਦੀਆਂ ਤੀਵੀਆਂ ਨੇ ਘੋਡ਼ੀਆਂ ਛੋਹੀਆਂ ਹੋਈਆਂ ਸਨ...

 

ਬੱਘੀ ਬੂਹੇ ਅੱਗੇ ਆ ਖਲੋਤੀ, ਤਾਂ ਮੇਲਣਾਂ ਵਿਚੋਂ ਜੋ ਕਾਹਲੀਆਂ ਸਨ, ਕੁਝ ਭੱਜ ਕੇ ਬਾਰੀਆਂ ਵਲ ਚਲੀਆਂ ਗਈਆਂ, ਤੇ ਕੁਝ ਪੌਡ਼ੀਆਂ ਵਾਲੇ ਪਾਸੇ....

 

ਨੀ ਬਦਸਗਣੀ ਕਿਉਂ ਕਰਦੀਆਂ ਹੋ, ਘੋਡ਼ੀ ਵਿੱਚੇ ਹੀ ਛੱਡ ਦਿੱਤੀ ਜੇ ਸ਼ਾਹਣੀ ਨੇ ਦਬਕਾ ਜਿਹਾ ਮਾਰਿਆਪਰ ਉਹਦੀ ਆਵਾਜ਼ ਉਹਨੂੰ ਆਪ ਹੀ ਮੱਠੀ ਜਿਹੀ ਲੱਗੀਜਿਵੇਂ ਉਹਦੇ ਦਿਲ ਵਿਚ ਇਕ ਧਮਕ ਪਈ ਹੋਵੇ..

 

ਉਹ ਪੌਡ਼ੀਆਂ ਚਡ਼੍ਹ ਕੇ, ਬੂਹੇ ਤਕ ਆ ਗਈ ਸੀ ਸ਼ਾਹਣੀ ਨੇ ਆਪਣੀ ਗੁਲਾਬੀ ਧੋਤੀ ਦਾ ਪੱਲਾ ਸਵਾਹਰਾ ਕੀਤਾ, ਜਿਵੇਂ ਸਾਹਮਣੇ ਤੱਕਣ ਲਈ ਉਹ ਧੋਤੀ ਦੇ ਸਗਣਾਂ ਵਾਲੇ ਗੁਲਾਬੀ ਰੰਗ ਦੀ ਸ਼ਹਿ ਲੈ ਰਹੀ ਹੋਵੇ..

 

ਸਾਹਮਣੇ ਉਹਨੇ ਹਰੇ ਰੰਗ ਦਾ ਬਾਂਕਡ਼ੀ ਵਾਲਾ ਗਰਾਰਾ ਪਾਇਆ ਹੋਇਆ ਸੀ, ਗਲ ਸੂਹੇ ਰੰਗ ਦੀ ਕਮੀਜ਼ ਸੀ, ਤੇ ਸਿਰ ਤੋਂ ਪੈਰਾਂ ਤਕ ਢਲਕੀ ਹੋਈ ਹਰੇ ਰੇਸ਼ਮ ਦੀ ਚੁੰਨੀਇਕ ਝਿਲਮਿਲ ਜਹੀ ਹੋਈਸ਼ਾਹਣੀ ਨੂੰ ਇਕ ਪਲ ਸਿਰਫ਼ ਇਹੀ ਜਾਪਿਆ ਜਿਵੇਂ ਹਰਾ ਰੰਗ ਸਾਰੇ ਬੂਹੇ ਵਿਚ ਫੈਲ ਗਿਆ ਹੈ...

 

ਫੇਰ ਕੱਚ ਦੀਆਂ ਚੂਡ਼ੀਆਂ ਦੀ ਛਣ ਛਣ ਹੋਈ, ਤਾਂ ਸ਼ਾਹਣੀ ਨੇ ਵੇਖਿਆ ਇਕ ਗੋਰਾ ਗੋਰਾ ਹੱਥ, ਇਕ ਉਡ਼ੇ ਹੋਏ ਮੱਥੇ ਨਾਲ ਛੋਹ ਕੇ, ਉਹਨੂੰ ਸਲਾਮ ਦੁਆ ਜਿਹਾ ਕੁਝ ਆਖਦਾ ਪਿਆ ਹੈ, ਤੇ ਨਾਲ ਹੀ ਇਕ ਛਣਕਦੀ ਜਹੀ ਆਵਾਜ਼ - ਬਡ਼ੀਆਂ ਮੁਬਾਰਕਾਂ ਸ਼ਾਹਣੀ! ਬਡ਼ੀਆਂ ਮੁਬਾਰਕਾਂ...

 

ਉਹ ਬਡ਼ੀ ਛਮਕ ਜਿਹੀ ਸੀ, ਪੁਤਲੀ ਜਿਹੀਹੱਥ ਲਾਇਆਂ ਦੂਹਰੀ ਹੁੰਦੀਸ਼ਾਹਣੀ ਨੇ ਉਹਨੂੰ ਇਕ ਢੋਅ ਵਾਲੇ ਸਿਰਹਾਣੇ ਵਲ ਹੱਥ ਕਰਕੇ ਬਹਿਣ ਲਈ ਆਖਿਆ, ਤਾਂ ਸ਼ਾਹਣੀ ਨੂੰ ਜਾਪਿਆ ਕਿ ਉਹਦੀ ਮਾਸ ਨਾਲ ਭਰੀ ਹੋਈ ਬਾਂਹ ਬਡ਼ੀ ਹੀ ਬੇਡੌਲੀ ਲਗਦੀ ਪਈ ਹੈ...

 

ਕਮਰੇ ਦੀ ਗੁੱਠੇ ਸ਼ਾਹ ਵੀ ਸੀ, ਉਹਦੇ ਮਿੱਤਰ ਵੀ ਸਨ, ਸਾਕਾਂ ਵਿਚੋਂ ਵੀ ਕੁਝ ਮਰਦਉਸ ਛਮਕ ਜਿਹੀ ਨੇ ਉਸ ਗੁੱਠ ਵਲ ਤੱਕ ਕੇ ਵੀ ਇਕ ਵਾਰੀ ਸਲਾਮ ਆਖੀ, ਤੇ ਫੇਰ ਪਰ੍ਹਾਂ ਢੋਅ ਵਾਲੇ ਸਰਹਾਣੇ ਕੋਲ ਠੁਮਕ ਕੇ ਬਹਿ ਗਈਬਹਿਣ ਲੱਗੀ ਦੀਆਂ, ਕੱਚ ਦੀਆਂ ਚੂਡ਼ੀਆਂ, ਫੇਰ ਛਣਕੀਆਂ ਸਨ, ਸ਼ਾਹਣੀ ਨੇ ਇਕ ਵਾਰੀ ਫੇਰ ਉਹਦੀਆਂ ਬਾਹਵਾਂ ਵਲ ਵੇਖਿਆ, ਹਰੀਆਂ ਕੱਚ ਦੀਆਂ ਚੂਡ਼ੀਆਂ ਨੂੰ, ਤੇ ਫੇਰ ਸੁਭਾਉਕੇ ਹੀ ਆਪਣੀਆਂ ਬਾਹਵਾਂ ਵਿਚ ਪਏ ਹੋਏ ਸੋਨੇ ਦੇ ਚੂਡ਼ੇ ਵਲ ਵੇਖਣ ਲੱਗ ਪਈ...

 

ਕਮਰੇ ਵਿਚ ਇਕ ਚਕਾਚੌਂਧ ਜਿਹੀ ਛਾ ਗਈਹਰ ਇਕ ਦੀਆਂ ਅੱਖਾਂ ਜਿਵੇਂ ਇਕੋ ਪਾਸੇ ਉੱਲਰ ਪਈਆਂ, ਸ਼ਾਹਣੀ ਦੀਆਂ ਆਪਣੀਆਂ ਅੱਖਾਂ ਵੀ, ਪਰ ਉਹਨੂੰ ਆਪਣੀਆਂ ਅੱਖਾਂ ਤੋਂ ਛੁੱਟ ਸਾਰੀਆਂ ਅੱਖਾਂ ਉਤੇ ਕਰੋਧ ਜਿਹਾ ਆ ਗਿਆ... ਉਹ ਫੇਰ ਇਕ ਵਾਰੀ ਆਖਣਾ ਚਾਹੁੰਦੀ ਸੀ ਨੀ ਬਦਸਗਣੀ ਕਿਉਂ ਕਰਦੀਆਂ ਹੋ? ਘੋਡ਼ੀਆਂ ਗਾਉ ਨਾ... ਪਰ ਉਹਦੀ ਆਵਾਜ਼ ਉਹਦੇ ਸੰਘ ਵਿਚ ਮੇਲੀ ਗਈਸ਼ਾਇਦ ਹੋਰਾਂ ਦੀ ਆਵਾਜ਼ ਵੀ ਉਹਨਾਂ ਦੇ ਸੰਘ ਵਿਚ ਮੇਲੀ ਗਈ ਸੀ, ਕਮਰੇ ਵਿਚ ਇਕ ਚੁੱਪ ਛਾ ਗਈਉਹ ਕਮਰੇ ਦੇ ਅੱਧ ਵਿਚ ਪਈ ਹੋਈ ਢੋਲਕੀ ਵਲ ਤੱਕਣ ਲੱਗ ਪਈ, ਤੇ ਉਹਦਾ ਜੀਅ ਕੀਤਾ ਉਹ ਬਡ਼ੀ ਜ਼ੋਰ ਦੀ ਢੋਲਕੀ ਵਜਾਏ...

 

ਚੁੱਪ ਉਸੇ ਨੇ ਤੋਡ਼ੀ, ਜਿਹਦੇ ਪਿੱਛੇ ਚੁੱਪ ਛਾ ਗਈ ਸੀਕਹਿਣ ਲੱਗੀ ਮੈਂ ਤਾਂ ਸਭ ਤੋਂ ਪਹਿਲਾਂ ਘੋਡ਼ੀ ਗਾਵਾਂਗੀ, ਮੁੰਡੇ ਦਾ ਸਗਣ ਕਰਾਂਗੀ, ਕਿਉਂ ਸ਼ਾਹਣੀ ?” ਤੇ ਸ਼ਾਹਣੀ ਵਲ ਤੱਕਦੀ ਹੱਸਦੀ ਨੇ ਘੋਡ਼ੀ ਛੋਹ ਦਿੱਤੀ, ਨਿੱਕੀ ਨਿੱਕੀ ਬੂੰਦੀ ਨਿੱਕਿਆ ਮੀਂਹ ਵੇ ਵਰ੍ਹੇ, ਤੇਰੀ ਮਾਂ ਵੇ ਸੁਹਾਗਣ ਤੇਰੇ ਸਗਣ ਕਰੇ..

 

ਸ਼ਾਹਣੀ ਨੂੰ ਅਚਾਨਕ ਠਰ੍ਹਮਾਂ ਜਿਹਾ ਆ ਗਿਆ ਸ਼ਾਇਦ ਇਸ ਲਈ ਕਿ ਗੀਤ ਵਿਚਲੀ ਮਾਂ ਉਹੀ ਹੈ, ਤੇ ਉਹਦਾ ਮਰਦ ਵੀ ਸਿਰਫ਼ ਉਹਦਾ ਮਰਦ ਹੈ ਤਾਂਹੀਏਂ ਤਾਂ ਮਾਂ ਸੁਹਾਗਣ ਹੈ...

 

ਸ਼ਾਹਣੀ, ਹੱਸਦੇ ਜਿਹੇ ਮੂੰਹ ਨਾਲ, ਉਹਦੇ ਅਸਲੋਂ ਸਾਹਮਣੇ ਬਹਿ ਗਈ ਜੋ ਇਸ ਵੇਲੇ ਉਹਦੇ ਪੁੱਤਰ ਦੇ ਸਗਣ ਕਰਦੀ ਪਈ ਸੀ...

 

ਘੋਡ਼ੀ ਖ਼ਤਮ ਹੋਈ ਤਾਂ ਕਮਰੇ ਦੀ ਬੋਲ ਚਾਲ ਪਰਤ ਪਈਫੇਰ ਕੁਝ ਸੁਭਾਵਕ ਜਿਹਾ ਹੋ ਗਿਆਔਰਤਾਂ ਾਲੇ ਪਾਸਿਉਂ ਫ਼ਰਮਾਇਸ਼ ਆਈ - ਢੋਲਕੀ ਰੋਡ਼ੇ ਵਾਲਾ ਗੀਤ ਮਰਦਾਂ ਵਾਲੇ ਪਾਸਿਉਂ ਫ਼ਰਮਾਇਸ਼ ਆਈ ਮਿਰਜ਼ੇ ਦੀਆਂ ਸੱਦਾਂ

 

ਗੌਣ ਵਾਲੀ ਨੇ ਮਰਦਾਂ ਵਾਲੇ ਪਾਸੇ ਦੀ ਫ਼ਰਮਾਇਸ਼ ਸੁਣੀ ਅਣਸੁਣੀ ਕਰ ਦਿੱਤੀ, ਤੇ ਢੋਲਕੀ ਨੂੰ ਆਪਣੇ ਵੱਲ ਖਿੱਚ ਕੇ ਉਹਨੇ ਢੋਲਕੀ ਨਾਲ ਆਪਣਾ ਗੋਡਾ ਜੋਡ਼ ਲਿਆਸ਼ਾਹਣੀ ਕੁਝ ਰਉਂ ਵਿਚ ਆ ਗਈ ਸ਼ਾਇਦ ਇਸ ਲਈ ਕਿ ਗੌਣ ਵਾਲੀ, ਮਰਦਾਂ ਵਾਲੇ ਪਾਸੇ ਦੀ ਫ਼ਰਮਾਇਸ਼ ਪੂਰੀ ਕਰਨ ਦੀ ਥਾਂ ਔਰਤਾਂ ਵਾਲੇ ਪਾਸੇ ਦੀ ਫ਼ਰਮਾਇਸ਼ ਪੂਰੀ ਕਰਨ ਲੱਗੀ ਸੀ...

 

ਮੇਲ ਆਈਆਂ ਔਰਤਾਂ ਵਿਚੋਂ ਸ਼ਾਇਦ ਕੁਝ ਨੂੰ ਪਤਾ ਨਹੀਂ ਸੀ, ਉਹ ਇਕ ਦੂਜੀ ਕੋਲੋਂ ਕੁਝ ਪੁੱਛ ਰਹੀਆਂ ਸਨ, ਤੇ ਕਈ ਉਨ੍ਹਾਂ ਦੇ ਕੰਨ ਕੋਲ ਹੋ ਕੇ ਕਹਿ ਰਹੀਆਂ ਸਨ ਉਹੀਉ ਹੀ ਏ ਸ਼ਾਹ ਦੀ ਕੰਜਰੀ.. ਕਹਿਣ ਵਾਲੀਆਂ ਨੇ ਭਾਵੇਂ ਬਹੁਤ ਹੌਲੀ ਕਿਹਾ ਸੀ ਘੁਸਰ ਮੁਸਰ ਜਿਹਾ, ਪਰ ਸ਼ਾਹਣੀ ਦੇ ਕੰਨੀਂ ਵਾਜ ਪੈ ਰਹੀ ਸੀ, ਕੰਨਾ ਨਾਲ ਵੱਜ ਰਹੀ ਸੀ ਸ਼ਾਹ ਦੀ ਕੰਜਰੀ.. ਸ਼ਾਹ ਦੀ ਕੰਜਰੀ... ਤੇ ਸ਼ਾਹਣੀ ਦੇ ਮੂੰਹ ਦਾ ਰੰਗ ਫੇਰ ਖੁਰ ਗਿਆ...

 

ਏਨੇ ਨੂੰ ਢੋਲਕੀ ਦੀ ਆਵਾਜ਼ ਉੱਚੀ ਹੋ ਗਈ, ਤੇ ਨਾਲ ਹੀ ਗੌਣ ਵਾਲੀ ਦੀ ਆਵਾਜ਼, ਸੂਹੇ ਵੇ ਚੀਰੇ ਵਾਲਿਆ ਮੈਂ ਕਹਿਨੀ ਆਂ... ਤੇ ਸ਼ਾਹਣੀ ਦਾ ਕਲੇਜਾ ਥੰਮ ਜਿਹਾ ਗਿਆ ਇਹ ਸੂਹੇ ਚੀਰੇ ਵਾਲਾ ਮੇਰਾ ਹੀ ਪੁੱਤਰ ਏ, ਸੁਖ ਨਾਲ ਅੱਜ ਘੋਡ਼ੀ ਚਡ਼੍ਹਨ ਵਾਲਾ ਮੇਰੀ ਪੁੱਤਰ...

 

ਫ਼ਰਮਾਇਸ਼ਾਂ ਦਾ ਅੰਤ ਨਹੀਂ ਸੀਇਕ ਗੀਤ ਮੁਕਦਾ, ਦੂਜਾ ਗੀਤ ਸ਼ੁਰੂ ਹੁੰਦਾਗੌਣ ਵਾਲੀ, ਕਦੇ ਔਰਤਾਂ ਵਾਲੇ ਪਾਸੇ ਦੀ ਫ਼ਰਮਾਇਸ਼ ਪੂਰੀ ਕਰਦੀ, ਕਦੇ ਮਰਦਾਂ ਵਾਲੇ ਪਾਸੇ ਦੀਵਿਚ ਵਿਚ ਕਹਿ ਦੇਂਦੀ, ਕੋਈ ਹੋਰ ਵੀ ਗਾਉ ਨਾ, ਮੈਨੂੰ ਸਾਹ ਦੁਆ ਦਿਉ”, ਪਰ ਕਿਹਦੀ ਹਿੰਮਤ ਸੀ, ਉਹਦੇ ਸਾਹਮਣੇ ਹੋਣ ਦੀ, ਉਹਦੀ ਟੱਲੀ ਵਰਗੀ ਆਵਾਜ਼, ਹੂਕ ਵਰਗੀ ਆਵਾਜ਼.. ਉਹ ਵੀ ਸ਼ਾਇਦ ਕਹਿਣ ਨੂੰ ਕਹਿ ਰਹੀ ਸੀ, ਉਂਜ ਇਕ ਪਿਛੋਂ ਝਟ ਦੂਜਾ ਕੁਝ ਹੋਰ ਛੋਹ ਦੇਂਦੀ ਸੀ

 

ਗੀਤਾਂ ਦੀ ਗੱਲ ਹੋਰ ਸੀ, ਪਰ ਜਦੋਂ ਉਹਨੇ ਮਿਰਜ਼ੇ ਦੀ ਹੇਕ ਲਾਈ ਉਠ ਨੀ ਸਾਹਿਬਾਂ ਸੁੱਤੀਏ! ਉਠ ਕੇ ਦੇਹ ਦੀਦਾਰ... ਹਵਾ ਦਾ ਕਲੇਜਾ ਹਿੱਲ ਗਿਆਕਮਰੇ ਵਿਚ ਬੈਠੇ ਹੋਏ ਮਰਦ ਬੁੱਤ ਬਣ ਗਏਸ਼ਾਹਣੀ ਨੂੰ ਫੇਰ ਇਕ ਘਬਰਾਹਟ ਜਿਹੀ ਹੋਈ, ਉਹਨੇ ਨੀਝ ਲਾ ਕੇ ਸ਼ਾਹ ਦੇ ਮੂੰਹ ਵੱਲ ਤੱਕਿਆਸ਼ਾਹ ਵੀ ਹੋਰਾਂ ਬੁੱਤਾਂ ਜਿਹਾ ਬੁੱਤ ਬਣਿਆ ਹੋਇਆ ਸੀ, ਪਰ ਸ਼ਾਹਣੀ ਨੂੰ ਜਾਪਿਆ ਉਹ ਪੱਥਰ ਹੋ ਗਿਆ ਹੈ...

 

ਸ਼ਾਹਣੀ ਦੇ ਕਲੇਜੇ ਵਿਚ ਹੌਲ ਪਿਆ, ਤੇ ਉਹਨੂੰ ਜਾਪਿਆ ਜੇ ਹੁਣ ਦੀ ਘਡ਼ੀ ਖੁੰਝ ਗਈ, ਤਾਂ ਉਹ ਆਪ ਵੀ ਹਮੇਸ਼ਾ ਲਈ ਮਿੱਟੀ ਦਾ ਬੁੱਤ ਬਣ ਜਾਏਗੀ.. ਉਹ ਕਰੇ, ਕੁਝ ਕਰੇ, ਕੁਝ ਵੀ ਕਰੇ, ਪਰ ਮਿੱਟੀ ਦਾ ਬੁੱਤ ਨਾ ਬਣੇ..

 

ਚੰਗੀ ਤਰਕਾਲ ਪੈ ਗਈ, ਮਹਿਫ਼ਲ ਮੁੱਕਣ ਤੇ ਆ ਗਈ..

 

ਸ਼ਾਹਣੀ ਦਾ ਕਹਿਣਾ ਸੀ ਕਿ ਉਹ ਅੱਜ ਉਸੇ ਤਰ੍ਹਾਂ ਸਿਰਫ਼ ਪਤਾਸੇ ਵੰਡੇਗੀ, ਜਿਸ ਤਰ੍ਹਾਂ ਲੋਕ ਉਸ ਦਿਨ ਵੰਡਦੇ ਹਨ, ਜਿਸ ਦਿਨ ਗੌਣ ਬਿਠਾਂਦੇ ਹਨਪਰ ਜਦੋਂ ਗੌਣ ਮੁੱਕੇ ਤਾਂ ਕਮਰੇ ਵਿਚ ਚਾਹ ਤੇ ਕਈ ਵੰਨਾਂ ਦੀ ਮਠਿਆਈ ਆ ਗਈ... ਤੇ ਸ਼ਾਹਣੀ ਨੇ ਮੁਠ ਵਿਚ ਵਲ੍ਹੇਟਿਆ ਹੋਇਆ ਸੌ ਦਾ ਨੋਟ ਕੱਢ ਕੇ, ਆਪਣੇ ਪੁੱਤਰ ਦੇ ਸਿਰ ਤੋਂ ਵਾਰਿਆ, ਤੇ ਫੇਰ ਉਹਨੂੰ ਫਡ਼ਾ ਦਿੱਤਾ, ਜਿਸ ਨੂੰ ਲੋਕ ਸ਼ਾਹ ਦੀ ਕੰਜਰੀ ਆਖਦੇ ਸਨ

 

ਰਹਿਣ ਦੇ ਸ਼ਾਹਣੀ! ਅੱਗੇ ਵੀ ਤੇਰਾ ਹੀ ਖਾਨੀ ਆਂ ਉਹਨੇ ਅੱਗੋਂ ਜਵਾਬ ਦਿੱਤਾ, ਤੇ ਹੱਸ ਪਈਉਹਦਾ ਹਾਸਾ, ਉਹਦੇ ਰੂਪ ਵਾਂਗ ਝਿਲਮਿਲ ਕਰਦਾ ਪਿਆ ਸੀ

 

ਸ਼ਾਹਣੀ ਦੇ ਮੂੰਹ ਦਾ ਰੰਗ ਹੌਲਾ ਪੈ ਗਿਆਉਹਨੂੰ ਜਾਪਿਆ ਜਿਵੇਂ ਸ਼ਾਹ ਦੀ ਕੰਜਰੀ ਨੇ, ਅੱਜ ਭਰੀ ਸਭਾ ਵਿਚ, ਸ਼ਾਹ ਨਾਲ ਆਪਣਾ ਸਬੰਧ ਜੋਡ਼ ਕੇ ਉਹਦੀ ਹੱਤਕ ਕਰ ਦਿੱਤੀ ਹੈਪਰ ਸ਼ਾਹਣੀ ਨੇ ਆਪਣਾ ਆਪ ਥੰਮ੍ਹ ਲਿਆ, ਇਕ ਜੇਰਾ ਜਿਹਾ ਕੀਤਾ ਕਿ ਅੱਜ ਉਹਨੇ ਹਾਰ ਨਹੀਂ ਖਾਣੀਤੇ ਜ਼ੋਰ ਦੀ ਹੱਸ ਪਈਨੋਟ ਫਡ਼ਾਂਦੀ ਆਖਣ ਲੱਗੀ, ਸ਼ਾਹ ਕੋਲੋਂ ਤਾਂ ਤੂੰ ਨਿੱਤ ਲੈਂਦੀ ਏਂ, ਪਰ ਮੇਰੇ ਕੋਲੋਂ ਤੂੰ ਫੇਰ ਕਦੋਂ ਲੈਣਾ ਏਂ? ਚੱਲ ਅੱਜ ਲੈ ਲਾ...

 

ਤੇ ਸ਼ਾਹ ਦੀ ਕੰਜਰੀ, ਸੌ ਦੇ ਉਸ ਨੂੰ ਫਡ਼ਦੀ, ਇਕੋ ਵਾਰਗੀ ਨਿਮਾਣੀ ਜਿਹੀ ਹੋ ਗਈ...

ਕਮਰੇ ਵਿਚ ਸ਼ਾਹਣੀ ਦੀ ਧੋਤੀ ਦਾ, ਸਗਣਾਂ ਵਾਲਾ ਗੁਲਾਬੀ ਰੰਗ ਫੈਲ ਗਿਆ...

(ਚੌਣਵੇਂ ਪੱਤਰੇ ਵਿਚੋਂ)

 


ਵੀਰਪੰਜਾਬ ਗਰੁੱਪ ਵੱਲੋਂ 


(www.ਵੀਰਪੰਜਾਬ.ਭਾਰਤ)


ਪੰਜਾਬੀ ਭਾਸ਼ਾ ਵਿੱਚ ਸਭ ਤੋਂ ਪਹਿਲਾ 


ਈ-ਸਿੱਖਿਆ ਪੋਰਟਲ
















1740527
Website Designed by Solitaire Infosys Inc.